ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਮੁਲਾਕਤ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਗੁਰਨਾਮ ਸਿੰਘ ਚੜੂਨੀ ਦੇ ‘ਮਿਸ਼ਨ ਪੰਜਾਬ’ ਚੋਣ ਏਜੰਡੇ ‘ਤੇ ਵੀ ਵੱਡਾ ਬਿਆਨ ਦਿੱਤਾ ਹੈ।
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਗੁਰਨਾਮ ਸਿੰਘ ਚੜੂਨੀ ਦੇ ‘ਮਿਸ਼ਨ ਪੰਜਾਬ’ ਚੋਣ ਏਜੰਡੇ ਦੇ ਨਾਲ ਨਹੀਂ ਹਨ। ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਉਸਦਾ ਵੀ ਵਿਰੋਧ ਬਾਕੀ ਪਾਰਟੀਆਂ ਵਾਂਗ ਹੀ ਕੀਤਾ ਜਾਵੇਗਾ। CM ਚੰਨੀ ਨਾਲ ਮੁਲਾਕਤ ਤੋਂ ਬਾਅਦ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਗਿਆ ਹੈ।
ਕਿਸਾਨਾਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨੀ ਲਈਆਂ ਹਨ। ਪੰਜਾਬ ਸਰਕਾਰ ਨੇ 32 ਕਿਸਾਨ ਸੰਗਠਨਾਂ ਦੀਆਂ 17 ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੀਐੱਮ ਚਰਨਜੀਤ ਚੰਨੀ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਹੋਈ ਹੈ। ਕਿਸਾਨਾਂ ਵੱਲੋਂ 18 ਨੁਕਤੇ ਭੇਜੇ ਗਏ ਸਨ, ਜਿਸ ਵਿੱਚ ਉਨ੍ਹਾਂ ਦੀਆਂ 17 ਮੰਗਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: