19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਗਵੰਤ ਮਾਨ ਦੀ ਅਗਵਾਈ ਆਮ ਆਦਮੀ ਪਾਰਟੀ ਦਾ ਵਫਦ ਪੰਜਾਬ ਦੀ ਅਮਨ, ਸ਼ਾਂਤੀ ਅਤੇ ਖੁਸ਼ਹਾਲੀ ਦੀ ਅਰਦਾਸ ਕਰਨ ਲਈ ਸ੍ਰੀ ਕਰਤਾਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵੀ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਸ਼ਰਧਾਲੂ ਦੇ ਤੌਰ ‘ਤੇ ਰਜਿਸਟ੍ਰੇਸ਼ਨ ਕਰਾਉਣਗੇ ਅਤੇ ਜੇਕਰ ਉਨ੍ਹਾਂ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਉਹ ਜ਼ਰੂਰ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਪਹਿਲੇ ਦਿਨ 18 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਕਰਤਾਰਪੁਰ ਜਾਣਗੇ। ਉਨ੍ਹਾਂ ਦੇ ਨਾਲ 10 ਮੰਤਰੀ ਅਤੇ ਕੁਝ ਵਿਧਾਇਕ ਵੀ ਹੋਣਗੇ। ਅਗਲੇ ਦਿਨ ਭਾਵ 19 ਨਵੰਬਰ ਨੂੰ ਪੰਜਾਬ ਸਰਕਾਰ ਦੇ 6 ਮੰਤਰੀ ਬਾਕੀ ਕਾਂਗਰਸੀ ਵਿਧਾਇਕਾਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ। ਲਾਂਘਾ ਖੁੱਲ੍ਹਣ ਨਾਲ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਤੇ ਹੁਣ ਉਨ੍ਹਾਂ ਕੇਂਦਰ ਦੇ ਇਸ ਫੈਸਲੇ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਹੈ।