ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਭਾਰਤ-ਪਾਕਿਸਤਾਨ ਸਰਹੱਦ ਬੁਰਜ ਨੇੜੇ ਅੱਜ ਫਿਰ ਪਾਕਿਸਤਾਨ ਵੱਲੋਂ ਡਰੋਨ ਆਇਆ, ਜਿਸ ‘ਤੇ ਫਾਇਰਿੰਗ ਕਰਨ ਤੋਂ ਬਾਅਦ ਇਹ ਵਾਪਿਸ ਚਲਾ ਗਿਆ।
ਸਰਹੱਦ ਨੇੜੇ ਥਾਣਾ ਭਿੰਡੀਸੈਦਾਂ ਅਧੀਨ ਆਉਂਦੀ ਬੀਓਪੀ ਬੁਰਜ ਨੇੜੇ ਅੱਜ ਤੜਕੇ ਚਾਰ ਵਜੇ ਬੀਐੱਸਐੱਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਸੁਣਾਈ ਦਿੱਤੀ, ਜਿਸ ਤੋਂ ਬਾਅਦ ਤੁਰੰਤ ਬੀਐਸਐਫ ਦੇ ਜਵਾਨਾਂ ਨੇ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਫਿਲਹਾਲ ਹੁਣ ਪੁਲਿਸ ਬੀਐਸਐਫ ਦੇ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ ਕਿ ਕਿਤੇ ਇਹ ਡਰੋਨ ਕੋਈ ਚੀਜ਼ ਤਾਂ ਭਾਰਤ ਵਾਲੇ ਪਾਸੇ ਨਹੀਂ ਸੁੱਟ ਕੇ ਗਿਆ।
ਇਹ ਵੀ ਪੜ੍ਹੋ : ਸਿੱਧੂ ਨੇ ਤਾਬੜਤੋੜ ਟਵੀਟ ਕਰਕੇ ਫੇਰ ਘੇਰੇ CM ਚੰਨੀ, ਡਰੱਗਸ ਮਾਮਲੇ ‘ਤੇ ਪੜ੍ਹਾਇਆ ਵੱਡੀ ਮੱਛੀ ਫੜਣ ਦਾ ਪਾਠ