ਪਿਛਲੇ ਕਾਫੀ ਲੰਮੇ ਸਮੇਂ ਤੋਂ ਬੇਰੋਜ਼ਗਾਰ ਈ. ਟੀ. ਟੀ. ਅਧਿਆਪਕ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਮੱਦੇਨਜ਼ਰ ਖਰੜ ਵਿਖੇ ਬੇਰੋਜ਼ਗਾਰ ਈ. ਟੀ. ਟੀ. ਪਾਸ ਅਧਿਆਪਕ 28ਵੇਂ ਦਿਨ ਵੀ ਦੇਸੂਮਾਜਰਾ ‘ਚ ਪਰਮ ਫਾਜ਼ਿਲਕਾ ਤੇ ਅਮਨ ਫਾਜ਼ਿਲਕਾ ਟੈਂਕੀ ‘ਤੇ ਡਟੇ ਰਹੇ। ਨਾਲ ਹੀ ਮਰਨ ਵਰਤ ‘ਤੇ ਬੈਠੇ ਬਲਵਿੰਦਰ ਫਿਰੋਜ਼ਪੁਰ ਦੀ ਤਬੀਅਤ ਵੀ ਵਿਗੜ ਗਈ। ਉਨ੍ਹਾਂ ਨੂੰ ਹੱਥਾਂ ਤੇ ਪੈਰਾਂ ਵਿਚ ਦਰਦ ਦੀ ਸਮੱਸਿਆ ਸ਼ੁਰੂ ਹੋ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵਾਰ-ਵਾਰ ਬਲਵਿੰਦਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਉਹ ਆਪਣਾ ਮਰਨ ਵਰਤ ਖਤਮ ਕਰ ਦੇਵੇ ਤੇ ਹਸਪਤਾਲ ਵਿਚ ਜਾ ਕੇ ਆਪਣਾ ਇਲਾਜ ਸ਼ੁਰੂ ਕਰਵਾਵੇ।
ਬਲਵਿੰਦਰ ਫਿਰੋਜ਼ਪੁਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਦੋਂ ਤੱਕ ਬੇਰੋਜ਼ਗਾਰ ਅਧਿਾਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਆਪਣਾ ਮਰਨ ਵਰਤ ਖਤਮ ਨਹੀਂ ਕਰਨਗੇ। ਚੰਡੀਗੜ੍ਹ ਪ੍ਰਸ਼ਾਸਨ ਨੇ ਸਿੱਖਿਆ ਮੰਤਰੀ ਨਾਲ ਬੇਰੋਜ਼ਗਾਰ ਅਧਿਆਪਕਾਂ ਬੈਠਕ ਰੱਖੀ ਸੀ ਪਰ ਪ੍ਰਸ਼ਾਸਨ ਮੀਟਿੰਗ ਤੋਂ ਮੁਕਰ ਗਿਆ ਸੀ ਜਿਸ ਤੋਂ ਬਾਅਦ ਬੇਰੋਜ਼ਗਾਰ ਅਧਿਆਪਕਾਂ ਨੇ ਚੰਡੀਗੜ੍ਹ-ਖਰੜ ਹਾਈਵੇ ਜਾਮ ਕਰ ਦਿੱਤਾ ਤੇ ਫਿਰ ਸਿੱਖਿਆ ਮੰਤਰੀ ਨਾਲ ਬੇਰੋਜ਼ਗਾਰ ਅਧਿਆਪਕਾਂ ਦੀ ਬੈਠਕ ਸ਼ੁਰੂ ਹੋਈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜੀਰਾ, ਕੁਲਦੀਪ ਖੋਖਰ, ਸੁਰਿੰਦਰਪਾਲ ਗੁਰਦਾਸਪੁਰ, ਡਾ: ਪਰਵਿੰਦਰ ਜਲਾਲਾਬਾਦ, ਮਨੀ ਸੰਗਰੂਰ, ਰਾਜ ਕੁਮਾਰ ਮਾਨਸਾ ਅਤੇ ਜਰਨੈਲ ਨਾਗਰਾ ਨੇ ਕਿਹਾ ਕਿ ਭਾਵੇਂ ਅੱਜ ਮੁੱਖ ਮੰਤਰੀ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਚਿਹਰੇ ਬਦਲ ਗਏ ਹਨ ਪਰ ਬੇਰੁਜ਼ਗਾਰ ਨੌਜਵਾਨਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਵੱਈਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਨਹੀਂ ਹੋਵੇਗਾ, ਸਗੋਂ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਗੇ।