ਪਿਛਲੇ ਲਗਭਗ ਇੱਕ ਸਾਲ ਤੋਂ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਤੇ ਟਿਕਰੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਅੱਜ ਟਿਕਰੀ ਬਾਰਡਰ ‘ਤੇ ਮਾਨਸਾ ਦੇ ਪਿੰਡ ਹਾਕਮ ਵਾਲਾ ਦੇ 65 ਸਾਲਾ ਹਰਚਰਨ ਸਿੰਘ ਦਾ ਦੇਹਾਂਤ ਹੋ ਗਿਆ।
ਜਾਣਕਾਰੀ ਮੁਤਾਬਕ ਪਹਿਲੀ ਅਕਤੂਬਰ ਨੂੰ ਸਾਈਕਲ ‘ਤੇ ਆਉਂਦੇ ਸਮੇਂ ਟੈਂਕਰ ਨੇ ਹਰਚਰਨ ਸਿੰਘ ਨੂੰ ਟੱਕਰ ਮਾਰ ਦਿੱਤੀ ਸੀ ਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਿਸਾਨ ਮੋਰਚਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਸਾਥੀ ਹਰਚਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ।