ਹੁਣ ਪੰਜਾਬ ਦੀਆਂ ਸੰਗਤਾਂ ਦਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਕੋਈ ਕਿਰਾਇਆ ਨਹੀਂ ਲੱਗੇਗਾ। ਗੁਰਦੁਆਰਾ ਸਾਹਿਬ ਤੋਂ ਦਰਸ਼ਨ ਕਰਕੇ ਪਰਤੇ ਮੁੱਖ ਮੰਤਰੀ ਚੰਨੀ ਨੇ ਅੱਜ ਇਹ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫ੍ਰੀ ਬੱਸਾਂ ਚਲਾਈਆਂ ਜਾਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਐੱਮ ਚੰਨੀ ਨੇ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣ ਨਾਲ ਸਿੱਖ ਕੌਮ ਦੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਸੀਐੱਮ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਜਦੋਂ ਮੈਂ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਗਿਆ ਸੀ ਤਾਂ ਲਾਂਘਾ ਖੋਲ੍ਹਣ ਦੀ ਲਿਖਤੀ ਬੇਨਤੀ ਕੀਤੀ ਸੀ, ਜੋਕਿ ਹੁਣ ਪੂਰੀ ਹੋ ਗਈ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਕੋਰਟ ਨੇ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ
ਇਸ ਦੇ ਨਾਲ ਹੀ ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਵੀਜ਼ਾ ਲਾਉਣ ਦੇ ਪ੍ਰਾਸੈੱਸ ਨੂੰ ਛੋਟਾ ਕੀਤਾ ਜਾਵੇ ਤਾਂ ਜੋ ਸੰਗਤ ਛੇਤੀ ਹੀ ਉਹ ਦਰਸ਼ਨਾਂ ਨੂੰ ਜਾ ਸਕੇ। ਉਨ੍ਹਾਂ ਸਰਕਾਰਾਂ ਨੂੰ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਖੋਲ੍ਹਣ ਦੀ ਵੀ ਬੇਨਤੀ ਕੀਤੀ।