ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ PM ਮੋਦੀ ਨੇ ਸਾਰੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਘਰ ਵਾਪਸ ਪਰਤਣ ਦੀ ਅਪੀਲ ਕੀਤੀ ਹੈ ਪਰ ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਟਿਕੈਤ ਨੇ ਕਿਹਾ ਕਿ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।
ਕਿਸਾਨ ਏਕਤਾ ਮੋਰਚਾ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਨੂੰ ਆਪਣੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ 1 ਸਾਲ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਅਸੀਂ ਜਿੱਤ ਗਏ। ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਏਕਤਾ ਤੇ ਨਿਆਂ ਹੀ ਸਫਲਤਾ ਦਾ ਰਸਤਾ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਪੀ. ਐੱਮ. ਮੋਦੀ ਨੇ ਖੇਤੀ ਵਿਚ ਸੁਧਾਰ ਲਈ ਤਿੰਨ ਕਾਨੂੰਨ ਲਿਆਂਦੇ ਸਨ ਤਾਂ ਕਿ ਛੋਟੇ ਕਿਸਾਨਾਂ ਨੂੰ ਹੋਰ ਤਾਕਤ ਮਿਲੇ। ਸਾਲਾਂ ਤੋਂ ਇਹ ਮੰਗ ਦੇਸ਼ ਦੇ ਕਿਸਾਨ ਤੇ ਮਾਹਿਰ, ਅਰਥਸ਼ਾਸਤਰੀ ਮੰਗ ਕਰ ਰਹੇ ਹਨ। ਜਦੋਂ ਇਹ ਕਾਨੂੰ ਲਿਆਂਦੇ ਗਏ ਤਾਂ ਸੰਸਦ ‘ਚ ਚਰਚਾ ਹੋਈ। ਦੇਸ਼ ਦੇ ਕਿਸਾਨਾਂ, ਸੰਗਠਨਾਂ ਨੇ ਇਸ ਦਾ ਸਵਾਗਤ ਕੀਤਾ, ਸਮਰਥਨ ਕੀਤਾ, ਮੈਂ ਇਸ ਦਾ ਬਹੁਤ ਧੰਨਵਾਦੀ ਹਾਂ। ਪਰ ਕਿਸਾਨਾਂ ਦੇ ਹਿੱਤ ਦੀ ਗੱਲ ਅਸੀਂ ਕੁਝ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਇਸ ਲਈ ਅਸੀਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ।