ਆਖਿਰਕਾਰ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਿਆ। ਪਿਛਲੇ 14 ਮਹੀਨਿਆਂ ਤੋਂ ਬਾਅਦ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਹੀ ਪਏ ਅਤੇ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ। ਅੱਜ ਪ੍ਰਕਾਸ਼ ਪੁਰਬ ਮੌਕੇ ਪੀ. ਐੱਮ. ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ‘ਚ ਲੈ ਕੇ ਆਈ ਸੀ ਪਰ ਅਸੀਂ ਕੁਝ ਕਿਸਾਨਾਂ ਨੂੰ ਸਮਝਾਉਣ ‘ਚ ਅਸਫਲ ਰਹੇ ਜਿਸ ਕਾਰਨ ਕੇਂਦਰ ਵੱਲੋਂ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਦੇਸ਼ ਦੇ ਨਾਂ ਆਪਣੇ ਸੰਬੋਧਨ ਪੀ. ਐੱਮ. ਮੋਦੀ ਨੇ ਐੱਮ. ਐੱਸ. ਪੀ. ਨੂੰ ਹੋਰ ਵੱਧ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਕਮੇਟੀ ਗਠਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਹੇ ਅਨੁਸਾਰ ਸੇਵਾ ਭਾਵਨਾ ਨਾਲ ਦੇਸ਼ਵਾਸੀਆਂ ਦਾ ਜੀਵਨ ਆਸਾਨ ਬਣਾਉਣ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਤੇ ਚੁਣੌਤੀਆਂ ਨੂੰ ਨੇੜਿਓਂ ਦੇਖਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ 17 ਸਤੰਬਰ 2020 ਵਿਚ ਲੋਕ ਸਭਾ ਨੇ ਮਨਜ਼ੂਰ ਕੀਤਾ ਸੀ। ਰਾਸ਼ਟਰਪਤੀ ਨੇ ਇਨ੍ਹਾਂ ‘ਤੇ 27 ਸਤੰਬਰ ਨੂੰ ਹਸਤਾਖਰ ਕੀਤੇ ਸਨ ਤੇ ਇਸ ਤੋਂ ਬਾਅਦ ਤੋਂ ਹੀ ਕਿਸਾਨ ਸੰਗਠਨ ਦਿੱਲੀ ਬਾਰਡਰ ‘ਤੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਸਨ।