ਫਗਵਾੜਾ / ਜਲੰਧਰ : ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨੂੰ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਦੱਸਿਆ ਹੈ।
ਗੜ੍ਹੀ ਨੇ ਕਿਹਾ ਕਿ 360 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਸੰਗਠਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੀ ਇਹ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਦੇ ਚਲਦੇ ਹੀ ਤਿੰਨਾਂ ਖੇਤੀਬਾੜੀ ਕਾਨੂੰਨ ਰੱਦ ਹੋਏ ਹਨ।
ਗੜ੍ਹੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਪਾਸ ਕਰਨਾ ਹੁਣ ਤੱਕ ਦਾ ਸਭ ਤੋਂ ਕਲੰਕਿਤ ਫੈਸਲਾ ਸੀ, ਜਿਸ ਵਿੱਚ 700 ਦੇ ਲਗਭਗ ਕਿਸਾਨ ਸ਼ਹੀਦ ਹੋਏ ਹਨ। ਭਾਜਪਾ ਨੂੰ 700 ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰੀ ਲੈ ਕੇ ਕਿਸਾਨਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਗੁਰੂ ਜੀ ਨੇ ਭਾਜਪਾ ਆਗੂਆਂ ਨੂੰ ਬੁੱਧੀ ਬਲ ਬਖਸ਼ਿਆ ਹੈ, ਜਿਸਦੇ ਚਲਦੇ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਹੈ।
ਗੜ੍ਹੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਵਿੱਚ ਵੀ ਭਾਜਪਾ ਨੇਤਾਵਾਂ ਨੇ ਕੋਈ ਕਸਰ ਨਹੀਂ ਛੱਡੀ ਹੈ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵੀ ਅਪਨਾਏ। ਜਿਸਦੇ ਤਹਿਤ ਦੇਸ਼ ਦੇ ਕਿਸਾਨਾਂ ਨੂੰ ਭਾਜਪਾ ਨੇਤਾਵਾਂ ਨੇ ਕਦੇ ਅੱਤਵਾਦੀ, ਕਦੇ ਪਾਕਿਸਤਾਨੀ, ਕਦੇ ਖਾਲਿਸਤਾਨੀ, ਕਦੇ ਪਰਜੀਵੀ ਅਤੇ ਕਦੇ ਅੰਦੋਲਨਜੀਵੀ ਕਿਹਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੜ੍ਹੀ ਨੇ ਮੰਗ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦੇਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰੀ ਲੈਂਦੇ ਹੋਏ ਮਾਫੀ ਮੰਗਣ।
ਇਹ ਵੀ ਪੜ੍ਹੋ : ਕੈਪਟਨ ਨੇ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਕੀਤਾ ਵਿਰੋਧ, ਬੋਲੇ-PM ਨੇ ਮੰਗੀ ਮੁਆਫੀ, ਹੁਣ ਧਰਨੇ ‘ਤੇ ਬੈਠਣ ਦਾ ਕੀ ਫਾਇਦਾ?
ਉਹਨਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਇੰਨੀ ਹੀ ਕਿਸਾਨਾਂ ਦੀ ਹਮਦਰਦ ਹੈ ਤਾਂ ਕੇਂਦਰ ਸਰਕਾਰ ਨੂੰ ਆਰਡੀਨੇਂਸ ਪਾਸ ਕਰਦੇ ਹੋਏ ਇਸ ਖੇਤੀਬਾੜੀ ਕਨੂੰਨ ਰੱਦ ਕਰ ਦੇਣਾ ਚਾਹੀਦਾ ਸੀ। ਜਿਨ੍ਹਾਂ ਆਰਡੀਨੈਂਸ ਦੇ ਨਾਲ ਇਹ ਬਿਲ ਪਾਸ ਕੀਤੇ ਗਏ ਸਨ, ਉਸੇ ਤਰ੍ਹਾਂ ਆਰਡੀਨੈਂਸ ਦੇ ਨਾਲ ਇਨ੍ਹਾਂ ਨੂੰ ਰੱਦ ਕਰਣ ਦੀ ਪਰਿਕਿਰਆ ਸ਼ੁਰੂ ਕੀਤੀ ਜਾਂਦੀ ਅਤੇ ਫਿਰ ਆਉਣ ਵਾਲੇ ਸ਼ੀਤਕਾਲੀਨ ਸੰਸਦੀ ਸਤਰ ਵਿੱਚ ਇਸ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਪੂਰਨ ਰੂਪ ਵਿੱਚ ਰੱਦ ਕਰਣ ਦਾ ਕਾਨੂੰਨ ਪਾਸ ਕਰ ਦਿੱਤਾ ਜਾਂਦਾ।