ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਟੀਐਮਸੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਟੀਐਮਸੀ ਮੁਖੀ ਮਮਤਾ ਬੈਨਰਜੀ ਨੇ ਵੀ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ ਹੈ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਸਰਕਾਰ ਦੇ ਫੈਸਲੇ ‘ਤੇ ਟਵੀਟ ਕੀਤਾ, “ਇਹ ਕਿਸਾਨਾਂ ਦੀ ਜਿੱਤ ਹੈ। ਇਸ ਲੜਾਈ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਵਧਾਈ। ਹਰ ਕਿਸਾਨ ਨੂੰ ਹਾਰਦਿਕ ਵਧਾਈ। ਇਸ ਲੜਾਈ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।”
ਵੀਡੀਓ ਲਈ ਕਲਿੱਕ ਕਰੋ -: