ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਨੂੰ ਲੈ ਕੇ 32 ਪੰਜਾਬ ਕਿਸਾਨ ਸੰਗਠਨਾਂ ਨੇ 20 ਨਵੰਬਰ ਨੂੰ ਬੈਠਕ ਬੁਲਾਈ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ।
ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੀ ਭਲਕੇ ਮੀਟਿੰਗ ਕਰ ਇਸ ਮਸਲੇ ਨੂੰ ਅੰਤਿਮ ਰੂਪ ਦੇਣ ਲਈ ਕੋਈ ਵੱਡਾ ਫੈਸਲਾ ਲੈ ਸਕਦੀਆਂ ਹਨ।
ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉੱਥੇ ਹੀ ਇਸ ਪਵਿੱਤਰ ਦਿਹਾੜੇ ਦੇ ਮੌਕੇ ਭਾਰਤ ਦੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ‘ਇਹ ਕਿਸਾਨਾਂ ਦੀ ਜਿੱਤ’, ਮਮਤਾ ਬੈਨਰਜੀ ਨੇ ਖੇਤੀ ਕਾਨੂੰਨ ਵਾਪਿਸ ਲੈਣ ‘ਤੇ ਅੰਨਦਾਤਾ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: