ਨਵਜੋਤ ਸਿੰਘ ਸਿੱਧੂ ਅੱਜ ਪਾਕਿਸਤਾਨ ਜਾਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਤੋਂ ਇਲਾਵਾ ਕੁਝ ਹੋਰ ਪਾਰਟੀ ਵਿਧਾਇਕ ਹੋਣਗੇ। ਇਹ ਸਾਰੇ ਕਰਤਾਰਪੁਰ ਕਾਰੀਡੋਰ ਦੇ ਰਸਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
ਪੰਜਾਬ ਸਰਕਾਰ ਵੱਲੋਂ ਪਹਿਲੇ ਜਥੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਪਰਿਵਾਰ, 3 ਮੰਤਰੀਆਂ ਅਤੇ ਕੁਝ ਵਿਧਾਇਕਾਂ ਨਾਲ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਗਏ ਸਨ। ਪੰਜਾਬ ਸਰਕਾਰ ਨੇ ਪਹਿਲੇ ਜਥੇ ਦੀ ਸੂਚੀ ਕੇਂਦਰ ਨੂੰ ਭੇਜੀ ਸੀ, ਜਿਸ ਵਿੱਚ ਸਿੱਧੂ ਦਾ ਨਾਂ ਨਹੀਂ ਸੀ, ਜਿਸ ਕਾਰਨ ਸਿੱਧੂ ਕਾਫੀ ਨਿਰਾਸ਼ ਵੀ ਸਨ।
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਇੱਕ ਦਿਨ ਪਹਿਲਾਂ ਸਿੱਧੂ ਨੇ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ਵਿਚ ਸਿੱਧੂ ਪਹਿਲੀ ਵਾਰ ਪਾਕਿਸਤਾਨ ਗਏ ਸਨ। ਇਸ ‘ਚ ਸਿੱਧੂ ਪਾਕਿਸਤਾਨ ਦੇ ਪੀਐੱਮ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਲਾਂਘੇ ਦੇ ਉਦਘਾਟਨ ਮੌਕੇ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇਸ ਦੌਰੇ ਨੂੰ ਅਹਿਮ ਇਸ ਲਈ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਸਿੱਧੂ ਅਕਸਰ ਕਰਤਾਰਪੁਰ ਲਾਂਘੇ ਨੂੰ ਲੈ ਕੇ ਚਰਚਾ ‘ਚ ਰਹੇ ਹਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ ਪਾਕਿ ਸੈਨਾ ਮੁਖੀ ਕਮਰ ਬਾਜਵਾ ਨੂੰ ਗਲੇ ਲਗਾਇਆ। ਫਿਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲੈਣ ਲਈ ਉਹ ਪਾਕਿਸਤਾਨ ਗਏ ਸਨ।