ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਦਾ ਮੁਕਤਸਰ ਦੇ ਪਿੰਡ ਨੰਦਗੜ੍ਹ ਦਾ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ (55) ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਗੁਰਪੁਰਬ ਮੌਕੇ ਜਿੱਥੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹੋਇਆ, ਉੱਥੇ ਕਿਸਾਨ ਜਸਵਿੰਦਰ ਸਿੰਘ ਦੀ ਸਵੇਰੇ ਹੀ ਤਬੀਅਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਦਿਲ ਦਾ ਦੌਰਾ ਪੈਣ ਨਾਲ ਕਿਸਾਨ ਜਸਵਿੰਦਰ ਸਿੰਘ ਦੀ ਮੌਤ ਹੋਈ। ਕਿਸਾਨ ਮੋਰਚੇ ਦੇ ਪਹਿਲੇ ਦਿਨ 26 ਨਵੰਬਰ 2020 ਤੋਂ ਜਸਵਿੰਦਰ ਟਿਕਰੀ ਬਾਰਡਰ ’ਤੇ ਡਟਿਆ ਹੋਇਆ ਸੀ। ਉਕਤ ਕਿਸਾਨ ਮੋਰਚੇ ਤੋਂ ਇਕ ਦਿਨ ਵੀ ਘਰ ਨਹੀਂ ਪਰਤਿਆ ਸੀ ਅਤੇ ਉਸ ਦਾ ਕਹਿਣਾ ਸੀ ਕਿ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਉਹ ਘਰ ਵਾਪਸ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਅੱਜ 20 ਨਵੰਬਰ ਨੂੰ ਜਸਵਿੰਦਰ ਸਿੰਘ ਦਾ ਪੋਸਟਮਾਰਟਮ ਹੋਵੇਗਾ ਤੇ ਮ੍ਰਿਤਕ ਦੇਹ ਨੂੰ ਪਿੰਡ ਨੰਦਗੜ੍ਹ ਵਿਖੇ ਲਿਆਂਦਾ ਜਾਵੇਗਾ। ਉਸ ਦੀ ਸ਼ਹੀਦੀ ਦਾ ਪਤਾ ਲੱਗਦਿਆਂ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪਿੰਡ ਵਾਸੀਆਂ ਵੱਲੋਂ ਲਗਾਤਾਰ ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਇਸ ਕਿਸਾਨ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ।