ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੀਐੱਮ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਨੂੰ ਸਹੀ ਦਿਸ਼ਾ ਵੱਲ ਕਦਮ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕੁਰਬਾਨੀ ਰੰਗ ਲਿਆਈ ਹੈ ।
ਦਰਅਸਲ, ਇਸ ਸਬੰਧੀ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਨਾ ਸਹੀ ਦਿਸ਼ਾ ਵੱਲ ਕਦਮ ਹੈ । ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਇਤਿਹਾਸਕ ਸਫ਼ਲਤਾ ਮਿਲੀ ਹੈ, ਤੁਹਾਡੀ ਕੁਰਬਾਨੀ ਰੰਗ ਲਿਆਈ ਹੈ।”
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿ MSP ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ
ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਜਾਂ ਸਵਾਮੀਨਾਥਨ ਰਿਪੋਰਟ ਦੇ C2 ਫਾਰਮੂਲੇ ਨੂੰ ਅਪਣਾਉਣ ਦਾ ਆਪਣਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ, ਉਨ੍ਹਾਂ ਨੂੰ ਇਹ ਮੰਗ ਮੰਨਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: