ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਲਈ ਮੁਆਵਜ਼ਾ 13200 ਤੋਂ ਵਧਾ ਕੇ 18700 ਰੁਪਏ ਕਰ ਦਿੱਤਾ ਹੈ ਤੇ ਨਾਲ ਹੀ ਇਹ ਐਲਾਨ ਕੀਤਾ ਹੈ ਕਿ ਮੁਆਵਜ਼ੇ ਦੀ ਰਕਮ ਦਾ 10 ਹਿੱਸਾ ਖੇਤ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ।
ਦੱਸ ਦੇਈਏ ਕਿ CM ਚੰਨੀ ਨੇ ਮਾਲਵਾ ਪੱਟੀ ਦੇ ਨਰਮਾ ਕਾਸ਼ਤਕਾਰਾਂ ਲਈ ਮੁਆਵਜ਼ੇ ਦੀ ਮੌਜੂਦਾ ਰਾਸ਼ੀ ਨੂੰ ਪ੍ਰਤੀ ਏਕੜ 12000 ਰੁਪਏ ਤੋਂ ਵਧਾ ਕੇ 17000 ਰੁਪਏ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਮੁਆਵਜ਼ੇ ਦੇ ਉਪਰੋਕਤ ਮਾਪਦੰਡਾਂ ਤੋਂ ਇਲਾਵਾ ਕਪਾਹ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵੀ 10 ਫੀਸਦੀ ਰਾਹਤ ਦੇਣ ਦਾ ਐਲਾਨ ਕੀਤਾ ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਖੇਤ ਮਜ਼ਦੂਰਾਂ/ਕਪਾਹ ਚੁਗਣ ਵਾਲਿਆਂ ਨੂੰ ਹੁਣ 1200 ਰੁਪਏ ਪ੍ਰਤੀ ਏਕੜ ਦੀ ਥਾਂ ਹੁਣ 1700 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਵੀ ਦੱਸਿਆ ਕਿ 5000 ਰੁਪਏ ਪ੍ਰਤੀ ਏਕੜ ਦੀ ਵਧੀ ਹੋਈ ਰਾਹਤ ਰਕਮ ਕਿਸਾਨਾਂ ਨੂੰ ਜਲਦ ਹੀ ਅਦਾ ਕਰ ਦਿੱਤੀ ਜਾਵੇਗੀ ਤੇ ਇਸ ਰਕਮ ਦਾ 10 ਫੀਸਦੀ ਹਿੱਸਾ ਖੇਤ ਮਜ਼ਦੂਰਾਂ ਨੂੰ ਦਿੱਤਾ ਜਾਵੇਗਾ।
ਕਿਸਾਨ ਆਗੂਆਂ ਵੱਲੋਂ ਮੁੱਖ ਮੰਤਰੀ ਚੰਨੀ ਦੇ ਇਸ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਤੇ ਨਾਲ ਹੀ ਕਿਹਾ ਗਿਆ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਨਾਲ ਕਿਸਾਨਾਂ ਨੂੰ ਆਰਥਿਕ ਮਦਦ ਮਿਲੇਗੀ।