ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਕੱਲ੍ਹ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ । ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ।
ਪ੍ਰਿਯੰਕਾ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੁਣ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਅੱਜ ਜਾਣਗੇ ਪਾਕਿਸਤਾਨ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤਕ
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਕੁਚਲਣ ਦਾ ਦੋਸ਼ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਲੱਗਿਆ ਹੈ । ਪਰ ਭਾਜਪਾ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਜੇਕਰ ਤੁਸੀਂ ਦੋਸ਼ੀਆਂ ਨਾਲ ਸਟੇਜ ਸਾਂਝੀ ਕਰਦੇ ਹੋ ਤਾਂ ਸਿੱਧਾ ਸੁਨੇਹਾ ਜਾਵੇਗਾ ਕਿ ਤੁਸੀਂ ਕਿਸਾਨਾਂ ਨੂੰ ਕੁਚਲਣ ਵਾਲੇ ਲੋਕਾਂ ਨੂੰ ਸੁਰੱਖਿਆ ਦੇ ਰਹੇ ਹੋ। ਉਨ੍ਹਾਂ ਕਿਹਾ ਕਿ ਇਹ 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦਾ ਅਪਮਾਨ ਹੋਵੇਗਾ।
ਇਸ ਤੋਂ ਅੱਗੇ ਪ੍ਰਿਯੰਕਾ ਨੇ ਕਿਹਾ ਕਿ ਜੇਕਰ ਕਿਸਾਨਾਂ ਪ੍ਰਤੀ ਤੁਹਾਡੀ ਨੀਅਤ ਸਾਫ ਹੈ ਤਾਂ ਅੱਜ ਲਖਨਊ ਵਿੱਚ ਪੁਲਿਸ ਡਾਇਰੈਕਟਰ ਜਨਰਲ ਦੀ ਕਾਨਫਰੰਸ ਵਿੱਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨਾਲ ਸਟੇਜ ਸਾਂਝੀ ਨਾ ਕਰਨਾ। ਪ੍ਰਿਯੰਕਾ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰਾਂ ਨੂੰ ਨਿਆਂ ਦੇਣ ਲਈ ਤੁਹਾਨੂੰ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਪ੍ਰਿਯੰਕਾ ਗਾਂਧੀ ਨੇ ਮੰਗ ਕੀਤੀ ਕਿ ਸਰਕਾਰ ਸਾਰੇ ਕਿਸਾਨਾਂ ਖਿਲਾਫ ਚੱਲ ਰਹੇ ਕੇਸ ਵਾਪਸ ਲਵੇ ਅਤੇ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਵੇ।
ਵੀਡੀਓ ਲਈ ਕਲਿੱਕ ਕਰੋ -: