ਪਿਛਲੇ ਲਗਭਗ 14 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਤੇ ਆਖਿਰਕਾਰ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਤੇ ਮੋਦੀ ਸਰਕਾਰ ਉਨ੍ਹਾਂ ਅੱਗੇ ਝੁਕ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨ ਜਥੇਬੰਦੀਆਂ ਵਿਚ ਖੁਸ਼ੀ ਦੀ ਲਹਿਰ ਹੈ ਪਰ ਇਸ ਦੇ ਨਾਲ ਹੀ ਕਿਸਾਨਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅੰਦੋਲਨ ਨੂੰ ਤੁਰੰਤ ਖਤਮ ਨਹੀਂ ਕੀਤਾ ਜਾਵੇਗਾ।
ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਪਰ ਨਾਲ ਹੀ ਉਨ੍ਹਾਂ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ। ਔਜਲਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ 750 ਤੋਂ ਵੱਧ ਕਿਸਾਨਾਂ ਦੀ ਮੌਤ ਦਾ ਮੁਆਵਜ਼ਾ ਵੀ ਦੇਣਾ ਚਾਹੀਦਾ ਹੈ ਤੇ ਨਾਲ ਹੀ ਕਿਸਾਨਾਂ ਨੂੰ ਐੱਮ. ਐੱਸ. ਪੀ. ਦੀ ਗਾਰੰਟੀ ਵੀ ਦੇਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਤਕਲੀਫ ਵਿਚ ਹਨ। ਜੇਕਰ ਇੰਝ ਹੀ ਰਿਹਾ ਤਾਂ ਪੰਜਾਬ ਰੇਗਿਸਤਾਨ ਵਿਚ ਬਦਲ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਪਿਛਲੇ ਲਗਭਗ 1 ਸਾਲ ਤੋਂ ਕਿਸਾਨ ਦਿੱਲੀ ਬਾਰਡਰ ਉਤੇ ਬੈਠੇ ਹੋਏ ਹਨ। ਹੁਣ ਜਦੋਂ ਉੱਤਰ ਪ੍ਰਦੇਸ਼ ਤੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਇਸ ਦੇ ਬਾਵਜੂਦ ਕਿਸਾਨ ਉਥੋਂ ਹਟਣ ਨੂੰ ਤਿਆਰ ਨਹੀਂ ਹਨ। ਪ੍ਰਧਾਨ ਮੰਤਰੀ ਦੇ ਫੈਸਲੇ ਤੋਂ ਬਾਅਦ ਵੀ ਹਾਲਾਤ ਬਦਲੇ ਨਹੀਂ ਹਨ ਅਤੇ ਭਾਜਪਾ ਨੇਤਾਵਾਂ ਨੂੰ ਚਿੰਤਾ ਸਤਾ ਰਹੀ ਹੈ।