ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਤੋਹਫਾ ਦਿੱਤਾ ਹੈ । ਹੁਣ 10 ਸਾਲ ਪੁਰਾਣੀਆਂ ਪੈਟਰੋਲ ਅਤੇ ਡੀਜ਼ਲ ਵਾਲੀਆਂ ਚਾਰ ਪਹੀਆ ਗੱਡੀਆਂ ਨੂੰ ਇਲੈਕਟ੍ਰਿਕ ਵਹੀਕਲ ਵਿੱਚ ਬਦਲਿਆ ਜਾ ਸਕੇਗਾ । ਇਸ ਦਿਸ਼ਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀਆਂ ਗੱਡੀਆਂ ਵਿੱਚ ਇਲੈਕਟ੍ਰੋਨਿਕ ਰਿਟਰੋ ਫਿਟਮੈਂਟ ਕਿੱਟਾਂ ਦੇ ਨਿਰਮਾਤਾਵਾਂ ਅਤੇ ਸਪਲਾਇਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਕੇਜਰੀਵਾਲ ਸਰਕਾਰ ਦੀ ਨਵੀਂ ਪਹਿਲਕਦਮੀ ਨਾਲ ਦਿੱਲੀ ਦੇ ਹਜ਼ਾਰਾਂ ਲੋਕ ਆਪਣੇ ਪੁਰਾਣੇ ਵਾਹਨਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਬਦਲ ਸਕਣਗੇ । ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ਇਸ ਸਬੰਧੀ ਇੱਕ ਪਬਲਿਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ
ਦਰਅਸਲ, ਦਿੱਲੀ ਵਿੱਚ ਪ੍ਰਦੂਸ਼ਣ ਇੱਕ ਵੱਡੀ ਅਤੇ ਗੰਭੀਰ ਸਮੱਸਿਆ ਹੈ। ਇਸ ਕਾਰਨ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ਦੇ ਸੰਚਾਲਨ ‘ਤੇ ਪਾਬੰਦੀ ਹੈ । ਜੇਕਰ 10 ਸਾਲ ਪੁਰਾਣੀਆਂ ਗੱਡੀਆਂ ਦੀ ਹਾਲਤ ਠੀਕ ਹੈ ਤਾਂ ਉਨ੍ਹਾਂ ਨੂੰ ਸੜਕ ‘ਤੇ ਲਿਆਉਣ ਲਈ ਸਰਕਾਰ ਨੇ ਇਹ ਵਿਚਕਾਰਲਾ ਰਸਤਾ ਕੱਢਿਆ ਹੈ। ਅੰਕੜਿਆਂ ਮੁਤਾਬਕ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਚੱਲਣ ਵਾਲੀਆਂ 10 ਸਾਲ ਪੁਰਾਣੀਆਂ ਗੱਡੀਆਂ ਦੀ ਗਿਣਤੀ ਲੱਖਾਂ ਵਿੱਚ ਹੈ। ਇਸ ਲਈ ਸਰਕਾਰ ਦੇ ਇਸ ਫੈਸਲੇ ਤੋਂ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।
ਇਸ ਵਿਚਾਲੇ ਹਵਾ ਪ੍ਰਦੂਸ਼ਣ ਦੇ ਚਿੰਤਾਜਨਕ ਪੱਧਰ ਦੇ ਮੱਦੇਨਜ਼ਰ ਦਿੱਲੀ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਡਰਾਈਵਰਾਂ ਨੂੰ ਆਪਣੇ ਵਾਹਨਾਂ ‘ਤੇ ਬਾਲਣ ਦੀ ਪਛਾਣ ਕਰਨ ਵਾਲੇ ਰੰਗਦਾਰ ਸਟਿੱਕਰ ਲਗਾਉਣ ਲਈ ਕਿਹਾ ਹੈ। ਟਰਾਂਸਪੋਰਟ ਵਿਭਾਗ ਨੇ ਸ਼ੁੱਕਰਵਾਰ ਨੂੰ ਜਾਰੀ ਇੱਕ ਨੋਟਿਸ ਵਿੱਚ ਕਿਹਾ ਕਿ ਸੁਪਰੀਮ ਕੋਰਟ ਅਤੇ ਕੇਂਦਰੀ ਮੋਟਰ ਵਾਹਨ ਨਿਯਮ, 1989 ਦੇ ਹੁਕਮਾਂ ਦੇ ਅਨੁਸਾਰ, ਦਿੱਲੀ ਦੇ ਖੇਤਰ ਵਿੱਚ ਰਜਿਸਟਰਡ ਸਾਰੀਆਂ ਗੱਡੀਆਂ ‘ਤੇ ਕ੍ਰੋਮੀਅਮ ਅਧਾਰਿਤ ਹੋਲੋਗ੍ਰਾਮ ਸਟਿੱਕਰ ਦਾ ਪ੍ਰਦਰਸ਼ਨ ਲਾਜ਼ਮੀ ਹੈ।
ਵੀਡੀਓ ਲਈ ਕਲਿੱਕ ਕਰੋ -: