ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰ ਸਕਦੀ ਹੈ ।
ਰਾਜਪਾਲ ਮਿਸ਼ਰਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਨੂੰ ਸਕਾਰਾਤਮਕ ਦਿਸ਼ਾ ਵਿੱਚ ਚੁੱਕਿਆ ਕਦਮ ਦੱਸਿਆ ਹੈ। ਮਿਸ਼ਰਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਫਾਇਦੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਰੱਦ ਕਰਨ ‘ਤੇ ਅੜੇ ਰਹੇ । ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਬਣਾਏ ਗਏ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿਸੂਸ ਕੀਤਾ ਕਿ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ । ਫਿਲਹਾਲ ਸਮਾਂ ਅਨੁਕੂਲ ਨਹੀਂ ਹੈ ਇਸ ਲਈ ਇਹ ਬਿੱਲ ਦੁਬਾਰਾ ਲੈਂਦੇ ਜਾ ਸਕਦੇ ਹਨ। ਕਲਰਾਜ ਮਿਸ਼ਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਕਰ ਰਹੇ ਸਨ ।
ਜਿਸ ਕਾਰਨ ਸਰਕਾਰ ਨੇ ਇਹ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪੀਐੱਮ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ ।
ਵੀਡੀਓ ਲਈ ਕਲਿੱਕ ਕਰੋ -: