ਕੰਗਣਾ ਵੱਲੋਂ ਇੰਸਟਾਗ੍ਰਾਮ ਉਤੇ ਸਿੱਖ ਭਾਈਚਾਰੇ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ, ਜਿਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਣਾ ਖਿਲਾਫ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਕੰਗਣਾ ਖਿਲਾਫ ਇਹ ਸ਼ਿਕਾਇਤ ਮੰਦਰ ਮਾਰਗ ਪੁਲਿਸ ਸਟੇਸ਼ਨ ਦੇ ਸਾਈਬਰ ਸੈੱਲ ‘ਚ ਦਰਜ ਕਰਵਾਈ ਗਈ ਹੈ। ਕਮੇਟੀ ਦੇ ਲੋਕਾਂ ਦਾ ਕਹਿਣਾ ਹੈ ਕਿ ਕੰਗਣਾ ਨੇ ਪਹਿਲਾਂ ਜਾਣਬੁੱਝ ਕੇ ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਅੰਦੋਲਨ ਦੱਸਿਆ ਅਤੇ ਉਸ ਤੋਂ ਬਾਅਦ ਸਿੱਖ ਭਾਈਚਾਰੇ ਖਿਲਾਫ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। DSGMC ਨੇ ਕਿਹਾ ਕਿ ਇਹ ਪੋਸਟ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅਪਰਾਧਿਕ ਇਰਾਦੇ ਨਾਲ ਜਾਣਬੁੱਝ ਪੋਸਟ ਕੀਤੀ ਗਈ ਸੀ। ਇਸ ਲਈ, ਅਸੀਂ ਤੁਹਾਨੂੰ ਪਹਿਲ ਦੇ ਆਧਾਰ ‘ਤੇ ਇਸ ਸ਼ਿਕਾਇਤ ਦਾ ਨੋਟਿਸ ਲੈਣ ਅਤੇ ਐਫਆਈਆਰ ਦਰਜ ਕਰਨ ਤੋਂ ਬਾਅਦ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਬੇਨਤੀ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਹੁਣ ਜਿਹੇ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਸਾਰੀਆਂ ਪੋਸਟਾਂ ਕੀਤੀਆਂ ਹਨ। ਜਿਸ ‘ਚ ਕੰਗਣਾ ਕਾਫੀ ਗੁੱਸੇ ‘ਚ ਸੀ। ਉਨ੍ਹਾਂ ਪੋਸਟਾਂ ਵਿੱਚ ਕਈ ਵਿਵਾਦਤ ਗੱਲਾਂ ਵੀ ਲਿਖੀਆਂ ਸਨ। ਇਸ ਤੋਂ ਪਹਿਲਾਂ ਕੰਗਨਾ ‘ਆਜ਼ਾਦੀ ਭੀਖ ਵਿਚ ਮਿਲੀ’ ਦੇ ਬਿਆਨ ਕਾਰਨ ਵਿਵਾਦਾਂ ‘ਚ ਘਿਰੀ ਹੋਈ ਹੈ। ਹਰ ਪਾਸੇ ਉਸ ਦੀ ਆਲੋਚਨਾ ਹੋ ਰਹੀ ਹੈ।