ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਅੱਜ ਯਾਨੀ ਕਿ ਐਤਵਾਰ ਨੂੰ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਭਾਰਤੀ ਟੀਮ ਪਹਿਲਾਂ ਹੀ ਸੀਰੀਜ਼ ‘ਤੇ ਕਬਜ਼ਾ ਕਰ ਚੁੱਕੀ ਹੈ।ਇਸ ਵਿਚਾਲੇ ਭਾਰਤੀ ਟੀਮ ਅੱਜ ਦਾ ਮੁਕਾਬਲਾ ਵੀ ਜਿੱਤ ਕੇ ਕੀਵੀ ਟੀਮ ਨੂੰ 3-0 ਨਾਲ ਹਰਾਉਣਾ ਚਾਹੇਗੀ ।
ਇਸ ਮੈਚ ਵਿੱਚ ਸਭ ਤੋਂ ਜ਼ਿਆਦਾ ਨਜ਼ਰ ਰੋਹਿਤ ਸ਼ਰਮਾ ‘ਤੇ ਰਹੇਗੀ । ਕਪਤਾਨ ਦੇ ਤੌਰ ‘ਤੇ ਆਪਣੀ ਪਹਿਲੀ ਸੀਰੀਜ਼ ਵਿੱਚ ਟੀਮ ਇੰਡੀਆ ਨੂੰ ਜਿੱਤ ਦਿਵਾਉਣ ਵਾਲੇ ਰੋਹਿਤ ਕੋਲ ਟੀ-20 ਅੰਤਰਰਾਸ਼ਟਰੀ ਮੈਚਾਂ ਦਾ ਇੱਕ ਵੱਡਾ ਰਿਕਾਰਡ ਆਪਣੇ ਨਾਮ ਕਰਨ ਦਾ ਮੌਕਾ ਹੈ।
ਦੱਸ ਦੇਈਏ ਕਿ ਰੋਹਿਤ ਸ਼ਰਮਾ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਹੁਣ ਤੱਕ 3141 ਦੌੜਾਂ ਬਣਾਈਆਂ ਹਨ। ਉਹ ਟੀ-20 ਵਿੱਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਦੂਜੇ ਬੱਲੇਬਾਜ਼ ਹਨ। ਰੋਹਿਤ ਤੋਂ ਪਹਿਲਾਂ ਵਿਰਾਟ ਕੋਹਲੀ ਦਾ ਨਾਮ ਆਉਂਦਾ ਹੈ, ਜਿਨ੍ਹਾਂ ਨੇ 3227 ਦੌੜਾਂ ਬਣਾਈਆਂ ਹਨ । ਯਾਨੀ ਭਾਰਤ ਲਈ ਸਭ ਤੋਂ ਜ਼ਿਆਦਾ ਟੀ-20 ਦੌੜਾਂ ਬਣਾਉਣ ਦੇ ਮਾਮਲੇ ਵਿੱਚ ਰੋਹਿਤ ਸ਼ਰਮਾ ਵਿਰਾਟ ਕੋਹਲੀ ਤੋਂ ਸਿਰਫ 87 ਦੌੜਾਂ ਦੂਰ ਹਨ। ਹੁਣ ਜਦੋਂ ਵਿਰਾਟ ਇਸ ਸੀਰੀਜ਼ ਵਿੱਚ ਨਹੀਂ ਖੇਡ ਰਹੇ ਹਨ ਅਤੇ ਰੋਹਿਤ ਜ਼ਬਰਦਸਤ ਫਾਰਮ ਵਿੱਚ ਹਨ ਤਾਂ ਉਮੀਦ ਕੀਤੀ ਜਾ ਸਕਦੀ ਹੈ ਕਿ ਅੱਜ ਦੇ ਮੈਚ ਵਿੱਚ ਰੋਹਿਤ ਇਹ ਰਿਕਾਰਡ ਆਪਣੇ ਨਾਂ ਕਰ ਸਕਦੇ ਹਨ।
ਦੱਸ ਦੇਈਏ ਕਿ ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਨ ਨੇ ਭਾਰਤ ਦੇ ਖਿਲਾਫ ਆਖਰੀ ਟੀ-20 ਵਿੱਚ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਬਣਾਇਆ ਹੈ । ਇਸ ਤੋਂ ਪਹਿਲਾਂ ਇਹ ਰਿਕਾਰਡ ਸਿਰਫ ਵਿਰਾਟ ਕੋਹਲੀ ਦੇ ਨਾਂ ਸੀ। ਹੁਣ ਮਾਰਟਿਨ ਗੁਪਟਿਲ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ 3248 ਦੌੜਾਂ ਬਣਾਈਆਂ ਹਨ। ਗੁਪਟਿਲ ਤੋਂ ਬਾਅਦ ਵਿਰਾਟ ਕੋਹਲੀ ਅਤੇ ਫਿਰ ਰੋਹਿਤ ਸ਼ਰਮਾ ਦਾ ਨਾਮ ਇਸ ਸੂਚੀ ਵਿੱਚ ਆਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: