ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਤੋਂ ਵੱਧ ਗਈਆਂ ਹਨ। ਕੰਗਨਾ ਦੇ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਵਿਚਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੰਗਨਾ ਤੋਂ ਪਦਮ ਸ਼੍ਰੀ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਆਪਣੀ ਇਸ ਚਿੱਠੀ ਵਿੱਚ ਕਿਹਾ ਕਿ ਅਸੀਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਤੱਕ ਪਹੁੰਚ ਕਰਾਂਗੇ ਅਤੇ ਨਫਰਤ ਫੈਲਾਉਣ ਦੇ ਮਾਮਲੇ ਵਿੱਚ ਕੱਲ੍ਹ ਮੁੰਬਈ ਪੁਲਿਸ ਕੋਲ FIR ਵੀ ਦਰਜ ਕਰਵਾਵਾਂਗੇ।
ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਣਾ ਖਿਲਾਫ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਕੰਗਣਾ ਖਿਲਾਫ ਇਹ ਸ਼ਿਕਾਇਤ ਮੰਦਰ ਮਾਰਗ ਪੁਲਿਸ ਸਟੇਸ਼ਨ ਦੇ ਸਾਈਬਰ ਸੈੱਲ ਵਿੱਚ ਦਰਜ ਕਰਵਾਈ ਗਈ ਹੈ। ਕਮੇਟੀ ਦੇ ਲੋਕਾਂ ਦਾ ਕਹਿਣਾ ਹੈ ਕਿ ਕੰਗਣਾ ਨੇ ਪਹਿਲਾਂ ਜਾਣਬੁੱਝ ਕੇ ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਅੰਦੋਲਨ ਦੱਸਿਆ ਅਤੇ ਉਸ ਤੋਂ ਬਾਅਦ ਸਿੱਖ ਭਾਈਚਾਰੇ ਖਿਲਾਫ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।
ਇਸ ਤੋਂ ਅੱਗੇ DSGMC ਨੇ ਕਿਹਾ ਕਿ ਇਹ ਪੋਸਟ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅਪਰਾਧਿਕ ਇਰਾਦੇ ਨਾਲ ਜਾਣਬੁੱਝ ਪੋਸਟ ਕੀਤੀ ਗਈ ਸੀ। ਇਸ ਲਈ, ਅਸੀਂ ਤੁਹਾਨੂੰ ਪਹਿਲ ਦੇ ਆਧਾਰ ‘ਤੇ ਇਸ ਸ਼ਿਕਾਇਤ ਦਾ ਨੋਟਿਸ ਲੈਣ ਅਤੇ ਐਫਆਈਆਰ ਦਰਜ ਕਰਨ ਤੋਂ ਬਾਅਦ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਬੇਨਤੀ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: