ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਗਿਆ। ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਇੱਕ ਬੁਲੰਦ ਆਵਾਜ਼ ਦੇ ਗਾਇਕਾ ਸਨ ਜਿਨ੍ਹਾਂ ਨੇ ਆਪਣੀ ਸਾਫ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਸਮੇਂ ਤੱਕ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ।
ਪ੍ਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਲੰਬੇ ਸਮੇਂ ਤੋਂ ਪੰਜਾਬੀ ਮਾਤ ਭਾਸ਼ਾ, ਸੰਸਕ੍ਰਿਤੀ ਤੇ ਲੋਕ ਸੰਗੀਤ ਦੀ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਦੇਹਾਂਤ ਨਾਲ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਰੰਧਾਵਾ ਤੇ ਪ੍ਰਗਟ ਸਿੰਘ ਨੇ ਗੁਰਮੀਤ ਬਾਵਾ ਦੇ ਪਰਿਵਾਰ ਮੈਂਬਰਾਂ ਤੇ ਪ੍ਰਸ਼ੰਸਕਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਨਾਲ ਹੀ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਬਲ ਬਖਸ਼ਣ ਦੀ ਅਰਦਾਸ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਗੌਰਤਲਬ ਹੈ ਕਿ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਗੁਰਮੀਤ ਬਾਵਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਗੁਰਮੀਤ ਬਾਵਾ ਨੇ 45 ਸੈਕਿੰਡ ’ਚ ਲੰਮੀ ਹੇਕ ਲਗਾਉਣ ਦਾ ਰਿਕਾਰਡ ਆਪਣੇ ਨਾਂ ਕੀਤਾ ਸੀ। ਉਨ੍ਹਾਂ ਨੂੰ ਇਸ ਲੋਕ ਕਲਾ ਲਈ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।