ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਦੋ ਦਿਨ ਬਾਅਦ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸਾਲ ਭਰ ਦੇ ਪ੍ਰਦਰਸ਼ਨ ਦੌਰਾਨ ਜਾਨ ਗੁਆਉਣ ਵਾਲੇ 700 ਤੋਂ ਵੱਧ ਕਿਸਾਨਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੇਅਰ ਫੰਡ ਤੋਂ ਵਿੱਤੀ ਸਹਾਇਤਾ ਦਿੱਤੀ ਜਾਵੇ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਉਤ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਨੇੜੇ ਪ੍ਰਦਰਸ਼ਨ ਵਾਲੀ ਥਾਂ ‘ਤੇ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਈ ਸੀ, ਜਿਨ੍ਹਾਂ ਵਿੱਚ ਕੁਝ ਖੁਦਕੁਸ਼ੀ ਕਰਕੇ ਅਤੇ ਕੁਝ ਪੁਲਿਸ ਦੀ ਗੋਲੀਬਾਰੀ ਵਿੱਚ ਮਾਰੇ ਗਏ। ਲਖੀਮਪੁਰ ਖੀਰੀ ਹਿੰਸਾ ਵਿੱਚ ਕਈਆਂ ਨੂੰ ਕੁਚਲ ਕੇ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਕਿਸਾਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਸਰਕਾਰ ਨੂੰ ਹੁਣ ਆਪਣੀ ਗਲਤੀ ਦਾ ਅਹਿਸਾਸ ਹੋਇਆ ਹੈ ਅਤੇ ਖੇਤੀ ਕਾਨੂੰਨ ਵਾਪਸ ਲੈ ਲਏ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਰਾਉਤ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਆਰਥਿਕ ਮੁਆਵਜ਼ਾ ਦਿੱਤਾ ਜਾਵੇ। ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਬੇਹਿਸਾਬਾ ਪੈਸਾ ਪਿਆ ਹੋਇਆ ਹੈ, ਇਸ ਪੈਸੇ ਦੀ ਵਰਤੋਂ ਪੀੜਤ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਦੇਣ ਲਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਚੋਣ ਮੈਦਾਨ ‘ਚ ਉਤਰੀ ‘ਲੋਕ ਅਧਿਕਾਰ ਲਹਿਰ’, ਤਲਵੰਡੀ ਸਾਹਿਬ ਤੋਂ ਐਲਾਨਿਆ ਪਹਿਲਾ ਉਮੀਦਵਾਰ
ਉਨ੍ਹਾਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਲਈ ਸਿਰਫ਼ ਮੁਆਫ਼ੀ ਹੀ ਕਾਫ਼ੀ ਨਹੀਂ ਹੈ। ਉਨ੍ਹਾਂ ਦੇ ਪਰਿਵਾਰਾਂ ਦਾ ਹਿਮਾਇਤ ਕਰਨਾ ਵੀ ਜ਼ਰੂਰੀ ਹੈ।