ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਸਰਗਰਮ ਹੈ। ਹਰੇਕ ਪਾਰਟੀ ਵੱਲੋਂ ਲੋਕ ਲੁਭਾਵਣੇ ਵਾਅਦੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਪੁੱਜੇ। ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। ਇਸ ਮੌਕੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵਿਚ ਸਫਾਈ ਸੇਵਕਾਂ ਲਈ ਵੱਡਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਅਗਲੇ 10 ਦਿਨਾਂ ਵਿਚ ਪੱਕਾ ਕੀਤਾ ਜਾਵੇਗਾ। ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਇਸ ਤੋਂ ਇਲਾਵਾ ਔਰਤਾਂ ਲਈ ਵੱਡਾ ਐਲਾਨ ਕਰਦਿਆਂ CM ਚੰਨੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਉਨ੍ਹਾਂ ਨੂੰ 50 ਫੀਸਦੀ ਰਾਖਵੇਂਕਰਨ ਦੀ ਸਹੂਲਤ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ. ਐੱਮ. ਚੰਨੀ ਵੱਲੋਂ ਆਟੋ ਚਾਲਕਾਂ ਲਈ ਵੱਡਾ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁਰਾਣੇ ਜੁਰਮਾਨੇ ਸਿਰਫ਼ ਇੱਕ ਰੁਪਏ ਦੀ ਅਦਾਇਗੀ ਲੈ ਕੇ ਮੁਆਫ਼ ਕਰ ਦਿੱਤੇ ਜਾਣਗੇ । ਇਸ ਤੋਂ ਇਲਾਵਾ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਟੋ ਚਾਲਕਾਂ ‘ਤੇ ਪੁਲਿਸ ਦਾ ਡੰਡਾ ਨਾ ਚੱਲੇ। ਇਸ ਦੇ ਲਈ ਉਨ੍ਹਾਂ ਨੂੰ ਵਿਸ਼ੇਸ਼ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।