ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ 1947 ਦੇ ਬਟਵਾਰੇ ਸਮੇਂ ਵੱਖ ਹੋਏ ਦੋ ਜਿਗਰੀ ਯਾਰਾਂ ਦੀ ਮੁਲਾਕਾਤ ਹੋਈ। ਭਾਰਤ ਦੇ ਸ. ਗੋਪਾਲ ਸਿੰਘ ਆਪਣੇ ਬਚਪਨ ਦੇ ਦੋਸਤ ਹੁਣ 91 ਸਾਲ ਦੇ ਮੁਹੰਮਦ ਬਸ਼ੀਰ ਨੂੰ ਮਿਲੇ। ਇੰਨੇ ਸਮੇਂ ਬਾਅਦ ਇੱਕ ਦੂਜੇ ਨੂੰ ਦੇਖ ਕੇ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਜੱਫੀ ਪਾ ਲਈ। ਇਸ ਸਮੇਂ ਸ. ਗੋਪਾਲ ਸਿੰਘ ਦੀ ਉਮਰ 94 ਸਾਲ ਹੈ ਜਦੋਂ ਕਿ ਮੁਹੰਮਦ ਬਸ਼ੀਰ ਦੀ ਉਮਰ 91 ਸਾਲ ਹੈ।
ਲਾਂਘਾ ਖੁੱਲ੍ਹਣ ਦੇ ਨਾਲ ਹੀ ਸਰਦਾਰ ਗੋਪਾਲ ਸਿੰਘ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਆਏ ਸਨ। ਪਾਕਿਸਤਾਨ ਦੇ ਨਾਰੋਵਾਲ ਦਾ ਰਹਿਣ ਵਾਲਾ ਮੁਹੰਮਦ ਬਸ਼ੀਰ ਵੀ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਇਸ ਦੌਰਾਨ ਜਦੋਂ ਦੋਹਾਂ ਨੇ ਇਕ-ਦੂਜੇ ਨੂੰ ਦੇਖਿਆ ਤਾਂ ਦੋਹਾਂ ਨੇ ਇਕ-ਦੂਜੇ ਨੂੰ ਪਛਾਣ ਲਿਆ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਉਸ ਸਮੇਂ ਮਾਹੌਲ ਇੰਨਾ ਭਾਵੁਕ ਸੀ ਕਿ ਮੌਕੇ ‘ਤੇ ਮੌਜੂਦ ਭਾਰਤੀ ਸ਼ਰਧਾਲੂਆਂ ਅਤੇ ਪਾਕਿਸਤਾਨੀ ਨਾਗਰਿਕਾਂ ਦੀਆਂ ਅੱਖਾਂ ‘ਚੋਂ ਹੰਝੂ ਆ ਗਏ। ਵੰਡ ਵੇਲੇ ਵਿਛੜ ਗਏ ਇਨ੍ਹਾਂ ਦੋਹਾਂ ਦੋਸਤਾਂ ਦੀ ਮੁਲਾਕਾਤ ‘ਤੇ ਵੀ ਸਾਰਿਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ। ਭਾਰਤ, ਪਾਕਿਸਤਾਨ ਅਤੇ ਦੁਨੀਆ ਦੇ ਹੋਰ ਦੇਸ਼ਾਂ ਤੋਂ ਪਹੁੰਚੇ ਸ਼ਰਧਾਲੂਆਂ ਨੇ ਇਨ੍ਹਾਂ ਦੋਹਾਂ ਦੋਸਤਾਂ ਨੂੰ ਵਧਾਈ ਦਿੱਤੀ। ਦੋਵੇਂ ਪੁਰਾਣੇ ਦੋਸਤਾਂ ਨੇ ਆਪਣੇ ਬਚਪਨ ਅਤੇ ਜਵਾਨੀ ਦੇ ਕਿੱਸੇ ਵੀ ਸੁਣਾਏ।
ਗੋਪਾਲ ਸਿੰਘ ਨੇ ਦੱਸਿਆ ਕਿ ਜਦੋਂ ਪਾਕਿਸਤਾਨ ਬਣਿਆ ਸੀ ਤਾਂ ਦੋਵੇਂ ਨੌਜਵਾਨ ਸਨ। ਬਸ਼ੀਰ ਨੇ ਦੱਸਿਆ ਕਿ ਵੰਡ ਤੋਂ ਪਹਿਲਾਂ ਵੀ ਦੋਵੇਂ ਦੋਸਤ ਬਾਬਾ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰੇ ਜਾਂਦੇ ਸਨ। ਗੋਪਾਲ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ।