ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਦੇ F-16 ਲੜਾਕੂ ਜਹਾਜ਼ ਨੂੰ ਮਾਰ ਸੁੱਟਣ ਵਾਲੇ ਕੈਪਟਨ ਅਭਿਨੰਦਨ ਨੂੰ ਅੱਜ ‘ਵੀਰ ਚੱਕਰ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੁਸੀਂ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ ਹੈ। ਤੁਹਾਡੀ ਹਿੰਮਤ ਤੇ ਨਿਪੁੰਨਤਾ ਨੂੰ ਸਲਾਮ।
ਗੌਰਤਲਬ ਹੈ ਕਿ 14 ਫਰਵਰੀ 2019 ਨੂੰ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਪੁਲਵਾਮਾ ਵਿੱਚ CRPF ਦੇ ਕਾਫਲੇ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ 40 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ । ਇਸ ਹਮਲੇ ਦਾ ਢੁੱਕਵਾਂ ਜਵਾਬ ਦੇਣ ਲਈ ਭਾਰਤੀ ਹਵਾਈ ਫੌਜ ਵੱਲੋਂ 26-27 ਫਰਵਰੀ ਦੀ ਰਾਤ ਨੂੰ ਪਾਕਿਸਤਾਨ ਦੇ ਬਾਲਾਕੋਟ ਵਿੱਚ ਹਵਾਈ ਹਮਲਾ ਕੀਤਾ ਗਿਆ ਸੀ । ਭਾਰਤ ਦੇ ਇਸ ਹਵਾਈ ਹਮਲੇ ਵਿੱਚ ਪਾਕਿਸਤਾਨ ਵਿੱਚ ਬੈਠੇ 300 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਹਾਲਾਂਕਿ ਬਾਅਦ ਵਿੱਚ ਅਭਿਨੰਦਨ ਦਾ ਜਹਾਜ਼ ਵੀ ਪਾਕਿਸਤਾਨ ਦੀ ਸਰਹੱਦ ਵਿੱਚ ਕ੍ਰੈਸ਼ ਹੋ ਗਿਆ, ਜਿਸ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਸੀ । ਭਾਰਤ ਦੇ ਦਬਾਅ ਹੇਠ ਪਾਕਿਸਤਾਨ ਨੇ ਕਰੀਬ 60 ਘੰਟਿਆਂ ਬਾਅਦ ਅਭਿਨੰਦਨ ਨੂੰ ਰਿਹਾਅ ਕਰ ਦਿੱਤਾ ਸੀ।