ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਨੂੰ ਕੁਝ ਕੁ ਸਮਾਂ ਹੀ ਬਚਿਆ ਹੈ। ਹਰੇਕ ਪਾਰਟੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਣਨੀਤੀ ਤਿਆਰ ਕਰਨ ਲਈ ਸੋਮਵਾਰ ਨੂੰ ਦਿੱਲੀ ‘ਚ ਕਾਂਗਰਸੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ।
ਲੁਧਿਆਣਾ ਵਿਚ ਸੋਮਵਾਰ ਨੂੰ ਕਾਂਗਰਸ ਦੇ ਵਰਕਰਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਮੁੱਖ ਮੰਤਰੀ ਚੰਨੀ ਤੇ ਸਿੱਧੂ ਦਿੱਲੀ ਚਲੇ ਗਏ ਸਨ। ਹੋ ਸਕਦਾ ਹੈ ਕਿ ਅਗਲੀ ਰਣਨੀਤੀ ਤਹਿਤ ਹੁਣ ਉਮੀਦਵਾਰਾਂ ਦੀ ਸੂਚੀ ਤਿਆਰ ਹੋਣੀ ਸ਼ੁਰੂ ਹੋ ਜਾਵੇ ਤੇ ਜਲਦ ਹੀ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਕਾਂਗਰਸ ਨੂੰ ਇਹ ਵੀ ਪਤਾ ਹੈ ਕਿ ਟਿਕਟਾਂ ਕੱਟੇ ਜਾਣ ਨਾਲ ਕਈ ਬਾਗੀ ਵੀ ਹੋਣਗੇ। ਅਜਿਹੇ ਵਿਚ ਪਾਰਟੀ ਹਰ ਰਣਨੀਤੀ ਸੋਚ ਸਮਝ ਕੇ ਬਣਾ ਰਹੀ ਹੈ। ਸਿੱਧੂ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜ਼ਰੂਰੀ ਨਹੀਂ ਕਿ ਹਰ ਮੌਜੂਦਾ ਵਿਧਾਇਕ ਨੂੰ ਦੁਬਾਰਾ ਟਿਕਟ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਹ ਵੀ ਹੋ ਸਕਦਾ ਹੈ ਕਿ ਪਾਰਟੀ ਚੋਣ ਵਾਅਦੇ ਐਲਾਨ ਕਰਨਾ ਸ਼ੁਰੂ ਕਰ ਦੇਵੇ, ਜਿਸ ਨਾਲ ਲੋਕਾਂ ਨੂੰ ਹੁਣ ਤੋਂ ਹੀ ਲੁਭਾਇਆ ਜਾ ਸਕੇ।