ਪਠਾਨਕੋਟ ‘ਚ ਫੌਜ ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੂਬੇ ਭਰ ‘ਚ ਅਲਰਟ ਐਲਾਨ ਦਿੱਤਾ ਗਿਆ ਹੈ। ਅੰਮ੍ਰਿਤਸਰ, ਜਲੰਧਰ, ਬਠਿੰਡਾ, ਗੁਰਦਾਸਪੁਰ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਜਲੰਧਰ ਬਾਰਡਰ ਜ਼ੋਨ ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਲ ਖੁਫੀਆ ਵਿਭਾਗ ਤੋਂ ਮਿਲੇ ਇਨਪੁਟਸ ਨਾਲ ਸੁਰੱਖਿਆ ਯੋਜਨਾ ਤਿਆਰ ਕੀਤੀ ਜਾਵੇਗੀ।
ਚੋਣਾਂ ਤੋਂ ਪਹਿਲਾਂ ਪਠਾਨਕੋਟ ਦੇ ਮਿਲਟਰੀ ਖੇਤਰ ਤ੍ਰਿਵੇਣੀ ਦੁਆਰ ‘ਤੇ ਐਤਵਾਰ ਰਾਤ ਨੂੰ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਇਸ ‘ਚ ਕੋਈ ਜ਼ਖਮੀ ਨਹੀਂ ਹੋਇਆ ਪਰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਜ਼ਿਲ੍ਹਾ ਪਠਾਨਕੋਟ ਦੀ ਪੁਲਿਸ ਨੇ ਇਸ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਦੇ ਸੀ.ਸੀ.ਟੀ.ਵੀ. ਸਕੈਨਿੰਗ ਦੇ ਨਾਲ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ।
ਚੋਣਾਂ ਤੋਂ ਪਹਿਲਾਂ ਇਸ ਗ੍ਰੇਨੇਡ ਹਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗ੍ਰਹਿ ਮੰਤਰੀ ਨੇ ਜਲੰਧਰ ਬਾਰਡਰ ਜ਼ੋਨ ਦੇ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਸੱਦੀ ਹੈ। ਜਿਸ ਵਿੱਚ ਉਨ੍ਹਾਂ ਨੇ ਖੁਫੀਆ ਏਜੰਸੀਆਂ ਅਤੇ ਕੇਂਦਰੀ ਏਜੰਸੀਆਂ ਤੋਂ ਮਿਲੇ ਇਨਪੁਟਸ ਬਾਰੇ ਅਧਿਕਾਰੀਆਂ ਨਾਲ ਚਰਚਾ ਕੀਤੀ। ਸੁਰੱਖਿਆ ਲਈ ਵੀ ਯੋਜਨਾ ਬਣਾਈ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਪੂਰੇ ਮਾਮਲੇ ‘ਤੇ ਨਜ਼ਰ ਰੱਖ ਰਹੇ ਹਨ।। ਸਰਹੱਦੀ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਤੋਂ ਸਾਰੇ ਪਹਿਲੂਆਂ ਦੀ ਜਾਣਕਾਰੀ ਲਈ ਜਾ ਰਹੀ ਹੈ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਸੂਬੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪ੍ਰਮੁੱਖ ਥਾਵਾਂ ‘ਤੇ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਵਧਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਸਮਾਜ ਵਿਰੋਧੀ ਅਨਸਰ ਨਹੀਂ ਚਾਹੁੰਦੇ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਰਹੇ ਅਤੇ ਵਿਧਾਨ ਸਭਾ ਚੋਣਾਂ ਮੁਕੰਮਲ ਹੋਣ।
ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਪੰਜਾਬ ਦੇ ਪਠਾਨਕੋਟ ਵਿੱਚ ਹੋਏ ਗ੍ਰੇਨੇਡ ਹਮਲੇ ਨੂੰ ਅੱਤਵਾਦੀ ਹਮਲਾ ਮੰਨ ਰਹੀ ਹੈ। ਇਹੀ ਕਾਰਨ ਹੈ ਕਿ ਦੋਵੇਂ ਅੱਤਵਾਦੀ ਹਮਲੇ ਦੇ ਨਜ਼ਰੀਏ ਤੋਂ ਘਟਨਾ ਦੀ ਜਾਂਚ ਕਰ ਰਹੇ ਹਨ। ਖੁਫੀਆ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।