ਪੰਜਾਬ ਵਿੱਚ ਪੀਆਰਟੀਸੀ ਤੇ ਰੋਡਵੇਜ਼ ਕਾਮਿਆਂ ਦੀ ਹੜਤਾਲ ਮੁੜ ਟਾਲ ਗਈ। ਮੁਲਾਜ਼ਮਾਂ ਵੱਲੋਂ ਅੱਜ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਨੂੰ ਰੋਕਣ ਦਾ ਐਲਾਨ ਕੀਤਾ ਗਿਆ ਸੀ। ਪਰ ਸਰਕਾਰ ਤੋਂ ਭਰੋਸਾ ਮਿਲਣ ਤੋਂ ਬਾਅਦ ਉਨ੍ਹਾਂ ਫਿਲਹਾਲ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਬੀਤੀ ਦੇਰ ਸ਼ਾਮ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਐਮਡੀ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਭਰੋਸਾ ਦਿੱਤਾ ਹੈ ਕਿ ਸਾਰੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਅਗਲੀ ਮੀਟਿੰਗ ਵਿੱਚ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਇਹ ਹੜਤਾਲ ਵਾਪਸ ਲੈ ਲਈ ਗਈ ਹੈ ਅਤੇ ਐਲਾਨ ਕੀਤਾ ਹੈ ਕਿ ਜੇਕਰ ਅਗਲੀ ਕੈਬਨਿਟ ‘ਚ ਇਸ ਬਾਰੇ ਫੈਸਲਾ ਨਾ ਲਿਆ ਗਿਆ ਤਾਂ ਉਹ ਹੜਤਾਲ ‘ਤੇ ਜਾਣਗੇ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਬਣਨ ‘ਤੇ ਉਨ੍ਹਾਂ ਤੋਂ 20 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਅਤੇ ਹੁਣ 60 ਦਿਨ ਬੀਤ ਚੁੱਕੇ ਹਨ। ਪਰ ਵਾਅਦਾ ਪੂਰਾ ਨਹੀਂ ਹੋਇਆ। ਇੰਨਾ ਹੀ ਨਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਗਰ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ 10 ਦਿਨਾਂ ਦੇ ਅੰਦਰ ਪੱਕਾ ਕਰਨ ਦਾ ਕੀਤਾ ਐਲਾਨ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਾਲਾ ਹੈ।
ਇਹ ਵੀ ਪੜ੍ਹੋ : BJP ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਨਾਲ ਹੀ ਸ਼ੁਰੂ ਕੀਤਾ ਮਿਸ਼ਨ ਪੰਜਾਬ, ਚੰਡੀਗੜ੍ਹ ਸੱਦੀ ਬੈਠਕ