ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟਰਾਂਸਪੋਰਟ ਮੰਤਰਾਲਾ ਸਾਂਭਣ ਪਿੱਛੋਂ ਪਿਛਲੇ ਕਈ ਦਿਨਾਂ ਤੋਂ ਬੱਸਾਂ ਜ਼ਬਤ ਕਰਨ ਤੇ ਪਰਮਿਟ ਰੱਦ ਕਰਨ ਨਾਲ ਸੁਰਖੀਆਂ ਬਟੋਰ ਰਹੇ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਔਰਬਿਟ ਬੱਸ ਮਾਮਲੇ ਵਿੱਚ ਜ਼ਬਤ ਕੀਤੀਆਂ ਗਈਆਂ ਸਾਰੀਆਂ ਬੱਸਾਂ ਨੂੰ 1 ਘੰਟੇ ਵਿੱਚ ਛੱਡਣ ਦਾ ਹੁਕਮ ਦਿੱਤਾ ਹੈ।
ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਰੱਦ ਕੀਤੇ ਗਏ ਸਾਰੇ ਪਰਮਿਟ ਵੀ ਮੁੜ-ਬਹਾਲ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਦੱਸ ਦੇਈਏ ਕਿ ਟੈਕਸ (Tax) ਨਾ ਭਰਨ ਦਾ ਦੋਸ਼ ਲਾ ਕੇ ਪੰਜਾਬ ਸਰਕਾਰ (Punjab Government) ਵੱਲੋਂ ਕਈ ਪ੍ਰਾਈਵੇਟ ਬੱਸਾਂ ਦੇ ਪਰਮਿਟ (Permit) ਰੱਦ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀ ਕਾਰਵਾਈ ਦੇ ਵਿਰੁੱਧ ਦਾਇਰ ਪਟੀਸ਼ਨ ਪਾਈ ਗਈ ਸੀ। ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਨਿੱਜੀ ਬੱਸ ਟਰਾਂਸਪੋਰਟਰ ਇਹ ਲਗਾਤਾਰ ਕਹਿ ਰਹੇ ਸਨ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰ੍ਹੀ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਬੱਸਾਂ ਦੇ ਰੂਟ ਖੋਹਣ ਨਾਲ ਉਨ੍ਹਾਂ ਵੱਲੋਂ ਦਿੱਤੇ ਰੁਜ਼ਗਾਰ ‘ਤੇ ਵੱਡੀ ਮਾਰ ਪੈ ਰਹੀ ਹੈ। ਹੁਣ ਜ਼ਬਤ ਬੱਸਾਂ ਛੱਡਣ ਅਤੇ ਰੱਦ ਕੀਤੇ ਪਰਮਿਟ ਮੁੜ ਬਹਾਲ ਕੀਤੇ ਜਾਣ ਦਾ ਹੁਕਮ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: