ਚੰਡੀਗੜ੍ਹ : ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੰਗਲਵਾਰ ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਕੋਲ ਪੰਜਾਬ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਅਤੇ ਅਪੀਲ ਕੀਤੀ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਸੂਬੇ ਨੂੰ 15 ਦਸੰਬਰ ਤੱਕ ਲੱਖ ਮੀਟ੍ਰਿਕ ਟਨ ਯੂਰੀਆ ਦੀ ਸਖ਼ਤ ਲੋੜ ਹੈ।
ਕੇਂਦਰੀ ਮੰਤਰੀ ਨਾਲ ਇੱਕ ਵਰਚੂਅਲ ਮੀਟਿੰਗ ਦੌਰਾਨ ਸ੍ਰੀ ਨਾਭਾ ਨੇ ਕਿਹਾ ਕਿ ਸੂਬੇ ਨੂੰ ਕਣਕ ਦੀ ਬਿਜਾਈ ਦੇ ਪਹਿਲੇ 25 ਦਿਨਾਂ ਦੌਰਾਨ ਲੋੜੀਂਦੀ ਮਾਤਰਾ ਵਿੱਚ ਯੂਰੀਆ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਹਾੜੀ 2021-22 ਲਈ ਪੰਜਾਬ ਲਈ 14.50 ਲੱਖ ਮੀਟਰਕ ਟਨ ਯੂਰੀਆ ਅਲਾਟ ਕੀਤਾ ਹੈ ਪਰ ਅਕਤੂਬਰ-2021 ਦੌਰਾਨ 2.76 ਲੱਖ ਮੀਟਰਕ ਟਨ ਯੂਰੀਆ ਦੀ ਅਲਾਟਮੈਂਟ ਲਈ ਸਾਨੂੰ ਸਿਰਫ 2.53 ਲੱਖ ਮੀਟਰਕ ਟਨ ਯੂਰੀਆ ਪ੍ਰਾਪਤ ਹੋਇਆ ਹੈ। ਇਸੇ ਤਰ੍ਹਾਂ ਨਵੰਬਰ 2021 ਵਾਸਤੇ ਅਲਾਟ 3.33 LMT ਦੀ ਵੰਡ ਦੇ ਮੁਕਾਬਲੇ 22 ਨਵੰਬਰ 2021 ਤੱਕ 2.26 ਐਲਐਮਟੀ ਯੂਰੀਆ ਹੀ ਵੰਡਿਆ ਗਿਆ । ਸ੍ਰੀ ਨਾਭਾ ਨੇ ਦੱਸਿਆ ਕਿ ਸੂਬੇ ਕੋਲ ਹੁਣ ਤੱਕ ਕੁੱਲ 6.72 ਲੱਖ ਮੀਟਰਕ ਟਨ ਯੂਰੀਆ ਉਪਲਬਧ ਹੈ ਜਦਕਿ ਕਿਸਾਨਾਂ ਨੂੰ ਇਸ ਸਮੇਂ 5 ਐਲਐਮਟੀ ਲੋੜੀਂਦਾ ਹੈ ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਮੰਤਰੀ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਯੂਰੀਆ ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ । ਉਨਾਂ ਕਿਹਾ ਕਿ 2.56 ਲੱਖ ਮੀਟਰਕ ਟਨ ਡੀਏਪੀ ਦੀ ਐਲੋਕੇਸ਼ਨ ਦੇ ਮੁਕਾਬਲੇ 1.49 ਲੱਖ ਮੀਟਰਕ ਟਨ ਯੂਰੀਆ ਹੀ ਪ੍ਰਾਪਤ ਹੋਇਆ ਹੈ ਅਤੇ ਅਕਤੂਬਰ ਅਤੇ ਨਵੰਬਰ 2021 ਦੌਰਾਨ ਯੂਰੀਏ ਦੀ ਕੁੱਲ 3.00 ਲੱਖ ਮੀਟਰਕ ਟਨ ਮਾਤਰਾ ਹੀ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੁੰਦੀ ਹੈ ਅਤੇ ਇਸ ਦੀ ਬਿਜਾਈ ਲਗਭਗ ਮੁਕੰਮਲ ਹੋ ਚੁੱਕੀ ਹੈ। ਸੂਬੇ ਵਿੱਚ ਡੀਏਪੀ ਦੀ ਬਹੁਤ ਘੱਟ ਮੰਗ ਹੈ ਅਤੇ ਲੋੜ ਨੂੰ ਪੂਰਾ ਕਰਨ ਲਈ ਡੀਏਪੀ ਰੈਕ ਦੀ ਲਗਾਤਾਰ ਮੰਗਵਾਇਆ ਜਾ ਰਿਹਾ ਹੈ।
ਯੂਰੀਆ ਅਤੇ ਡੀ.ਏ.ਪੀ ਦੇ ਸਟਾਕ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਹੁਣ ਤੱਕ ਸੂਬੇ ਵਿੱਚ ਯੂਰੀਆ ਦੀ ਕੋਈ ਕਮੀ ਨਹੀਂ ਹੈ, ਪਰ ਸਾਨੂੰ ਸਮੇਂ ਸਿਰ ਲੋੜੀਂਦੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਲੋੜ ਹੈ। ਉਨਾਂ ਅੱਗੇ ਕਿਹਾ ਕਿ ਸੂਬੇ ਨੂੰ ਅਕਤੂਬਰ ਅਤੇ ਨਵੰਬਰ 2021 ਦੌਰਾਨ ਕੁੱਲ 3.00 ਐਲ.ਐਮ.ਟੀ. ਡੀ.ਏ.ਪੀ. ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਸ ਦੀ ਬਿਜਾਈ ਲਗਭਗ ਮੁਕੰਮਲ ਹੋ ਚੁੱਕੀ ਹੈ।