ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਜ਼ਰੀਏ ਮੁਫ਼ਤ ਰਾਸ਼ਨ ਦੇਣ ਦੀ ਸਕੀਮ 30 ਨਵੰਬਰ ਤੋਂ ਵਧਾ ਕੇ 31 ਮਾਰਚ 2022 ਕਰ ਦਿੱਤੀ ਹੈ। ਇਸ ਦਾ ਫਾਇਦਾ ਦੇਸ਼ ਦੇ 80 ਕਰੋੜ ਲੋਕਾਂ ਨੂੰ ਹੋਵੇਗਾ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ ਮਹਾਮਾਰੀ ਕਾਰਨ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਦੇਸ਼ ਦੇ 80 ਕਰੋੜ ਤੋਂ ਵੱਧ ਲੋਕਾਂ ਨੂੰ 5 ਕਿਲੋ ਕਣਕ ਅਤੇ ਚੌਲ ਮੁਫਤ ਦੇਣ ਦੀ ਯੋਜਨਾ ਨੂੰ ਮਾਰਚ 2020 ਤੱਕ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਐਲਾਨ ਮਾਰਚ 2020 ਵਿੱਚ ਕੋਰੋਨਾ ਸੰਕਟ ਦੌਰਾਨ ਕੀਤਾ ਗਿਆ ਸੀ। ਗਰੀਬ ਕਲਿਆਣ ਅੰਨ ਯੋਜਨਾ ਦਾ ਮਕਸਦ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਨੂੰ ਘਟਾਉਣਾ ਹੈ। ਸ਼ੁਰੂ ਵਿੱਚ PMGKAY ਸਕੀਮ ਅਪ੍ਰੈਲ-ਜੂਨ 2020 ਦੀ ਮਿਆਦ ਲਈ ਸ਼ੁਰੂ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸਨੂੰ 30 ਨਵੰਬਰ ਤੱਕ ਵਧਾ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਦੇ ਤਹਿਤ 80 ਕਰੋੜ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ। ਮੁਫਤ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਮਿਲਣ ਵਾਲੇ ਸਬਸਿਡੀ ਵਾਲੇ ਅਨਾਜ ਤੋਂ ਇਲਾਵਾ PMGKAY ਰਾਸ਼ਨ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : PM ਮੋਦੀ ਕੈਬਨਿਟ ਵੱਲੋਂ ਨਿੱਜੀਕਰਨ ਲਈ ਬਿੱਲ ਨੂੰ ਹਰੀ ਝੰਡੀ, ਇਹ ਦੋ ਸਰਕਾਰੀ ਬੈਂਕ ਹੋਣ ਜਾ ਰਹੇ ਨੇ ਪ੍ਰਾਈਵੇਟ!