ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਅਦਿੱਤੀ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਤੇ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਕਿਉਂ ਭਾਜਪਾ ਪਾਰਟੀ ਦਾ ਪੱਲਾ ਫੜਿਆ ਹੈ। ਯੂ. ਪੀ. ਦੀ ਰਾਇਬਰੇਲੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਦਿੱਤੀ ਸਿੰਘ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੀ ਕਾਰਜਸ਼ੈਲੀ ਤੋਂ ਬਹੁਤ ਪ੍ਰਭਾਵਿਤ ਸੀ।
ਉਨ੍ਹਾਂ ਕਿਹਾ, ”ਮੈਂ ਪੂਰੇ ਪੰਜ ਸਾਲ ਉਨ੍ਹਾਂ ਦੀ ਕਾਰਜਸ਼ੈਲੀ ‘ਤੇ ਗੌਰ ਕੀਤਾ। ਮੈਂ ਆਪਣੀ ਸੀਟ ‘ਤੇ ਵੱਧ ਤੋਂ ਵੱਧ ਮਿਹਨਤ ਕਰਕੇ ਸੀਟ ਜਿਤਾ ਕੇ ਲਿਆਉਣ ਦਾ ਵਾਅਦਾ ਕਰਦੀ ਹਾਂ।” ਪਿਛਲੇ ਕੁਝ ਸਮੇਂ ‘ਚ ਸਦਨ ਵਿਚ ਜਦੋਂ-ਜਦੋਂ ਵੋਟਿੰਗ ਦੇ ਮੌਕੇ ਆਏ ਅਦਿਤੀ ਸਿੰਘ ਨੇ ਭਾਜਪਾ ਦੇ ਪੱਖ ਵਿਚ ਵੋਟ ਪਾਇਆ। ਕਾਂਗਰਸ ਪਾਰਟੀ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਨੂੰ ਲੈ ਕੇ ਪਹਿਲਾਂ ਵੀ ਵਿਧਾਨ ਸਭਾ ਪ੍ਰਧਾਨ ਨੂੰ ਲਿਖ ਚੁੱਕੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਅਦਿਤੀ ਸਿੰਘ ਦੇ ਤੌਰ ‘ਤੇ ਭਾਜਪਾ ਨੂੰ ਵੱਡਾ ਚਿਹਰਾ ਮਿਲ ਗਿਆ ਹੈ। ਯੂ. ਪੀ. ਚੋਣਾਂ ਤੋਂ ਪਹਿਲਾਂ ਇਹ ਭਾਜਪਾ ਲਈ ਅਹਿਮ ਫੈਸਲਾ ਹੋ ਸਕਦਾ ਹੈ। ਗੌਰਤਲਬ ਹੈ ਕਿ ਆਦਿੱਤੀ ਸਿੰਘ ਪੰਜਾਬ ਕਾਂਗਰਸ ਦੇ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸੈਣੀ ਦੇ ਪਤਨੀ ਹਨ। ਹਾਲਾਂਕਿ, ਕਿਹਾ ਜਾ ਰਿਹਾ ਹੈ ਕਿ ਉਹ ਥੋੜ੍ਹੇ ਸਮੇਂ ਤੋਂ ਵੱਖ ਰਹੇ ਹਨ।