ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ 2022 ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਲਈ ਪ੍ਰਚਾਰ ਕਰਨ ਅਤੇ ਉਹ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਚੋਣਾਂ ਵਿੱਚ ਭਾਜਪਾ ਲਈ ਪ੍ਰਚਾਰ ਕਰਨਗੇ। ਆਪਣੀ ਇੱਕ ਇੰਟਰਵਿਊ ਵਿਚ ਕੈਪਟਨ ਨੇ ਕਿਹਾ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਕਾਂਗਰਸ ਦਾ ਅਗਲਾ ਨਿਸ਼ਾਨਾ ਹੋਣਗੇ ਕਿਉਂਕਿ ਪਾਰਟੀ ਮਜ਼ਬੂਤ ਮੁੱਖ ਮੰਤਰੀਆਂ ਨੂੰ ਪਸੰਦ ਨਹੀਂ ਕਰਦੀ ਹੈ।
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਨਵੇਂ ਕਾਨੂੰਨ ਉਨ੍ਹਾਂ ਦੇ ਸੂਬੇ ਲਈ ਚੰਗੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਇਸ ਦਾ ਅਸਰ ਆਉਣ ਵਾਲੀਆਂ ਪੀੜ੍ਹੀਆਂ ‘ਤੇ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
MSP ਦੇ ਮੁੱਦੇ ‘ਤੇ ਕੈਪਟਨ ਨੇ ਕਿਹਾ ਕਿ ਇਹ ਜ਼ਰੂਰੀ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐੱਮ. ਐੱਸ. ਪੀ. ਦੀ ਗਾਰੰਟੀ ਦਿੱਤੀ ਗਈ ਹੈ ਇਸ ਲਈ ਕਿਸਾਨਾਂ ਨੂੰ ਵਾਪਸ ਚਲੇ ਜਾਣਾ ਚਾਹੀਦਾ ਹੈ। ਕੈਪਟਨ ਤੋਂ ਜਦੋਂ ਪੁੱਛਿਆ ਗਿਆ ਕਿ ਕਾਂਗਰਸ ‘ਚ ਕਈ ਲੋਕਾਂ ਨੇ ਉਨ੍ਹਾਂ ਨੂੰ ਦੇਸ਼ਦ੍ਰੋਹੀ ਕਿਹਾ ਤਾਂ ਉਨ੍ਹਾਂ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਇਹ ਕਿਸ ਨੇ ਕਿਹਾ। ਗੱਲ ਇਹ ਹੈ ਕਿ ਇਹ ਮੇਰੇ ਕਿਸਾਨਾਂ ਲਈ ਸੀ ਅਤੇ ਮੈਂ ਉਨ੍ਹਾਂ ਲਈ ਕੀਤਾ ਹੈ। ਅਸ਼ੋਕ ਗਹਿਲੋਤ ਅਤੇ ਭੁਪੇਸ਼ ਬਘੇਲ ਦਾ ਕੀ? ਜਦੋਂ ਉਨ੍ਹਾਂ ਨੂੰ ਕਿਸੇ ਚੀਜ਼ ਦੀ ਲੋੜ ਹੁੰਦੀ ਹੈ ਤਾਂ ਕੀ ਉਹ ਪੀ. ਐੱਮ. ਨਾਲ ਸੰਪਰਕ ਨਹੀਂ ਕਰਦੇ?
ਪੰਜਾਬ ਵਿਧਾਨ ਸਭਾ ਚੋਣਾਂ ਵਿਚ ‘ਕਰੋ ਜਾਂ ਮਰੋ’ ਦੀ ਲੜਾਈ ਹੋਣ ਜਾ ਰਹੀ ਹੈ ਇਸ ਦੇ ਜਵਾਬ ਵਿਚ ਕੈਪਟਨ ਨੇ ਕਿਹਾ ਕਿ ਬਿਲਕੁਲ ਨਹੀਂ। ਅਸੀਂ ਜਿੱਤਾਂਗੇ। ਮੈਨੂੰ ਕਿਸੇ ਸਾਹਮਣੇ ਖੁਦ ਨੂੰ ਸਾਬਤ ਕਰਨ ਦੀ ਲੋੜ ਨਹੀਂ ਹੈ। ਪੰਜਾਬ ‘ਚ ਹਰ ਕੋਈ ਜਾਣਦਾ ਹੈ ਕਿ ਮੈਂ ਉਨ੍ਹਾਂ ਲਈ ਕੀ ਕਰ ਰਿਹਾ ਹਾਂ। ਮੈਂ ਉਨ੍ਹਾਂ ਲੋਕਾਂ ‘ਚੋਂ ਨਹੀਂ ਹਾਂ ਜੋ ਖੁਦ ਨੂੰ ਆਪਣੇ ਤੱਕ ਹੀ ਸੀਮਤ ਰੱਖਦੇ ਹਨ।