ਕਾਂਗਰਸ ਨੇ ਕੈਪਟਨ ਪਰਿਵਾਰ ‘ਤੇ ਵੱਡਾ ਐਕਸ਼ਨ ਲਿਆ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕੀਤਾ ਹੈ। ਜਲਦ ਹੀ ਕਾਂਗਰਸ ਪ੍ਰਨੀਤ ਕੌਰ ਨੂੰ ਲੈ ਕੇ ਵੱਡਾ ਫ਼ੈਸਲਾ ਲੈ ਸਕਦੀ ਹੈ। ਮਹਾਰਾਣੀ ਪ੍ਰਨੀਤ ਕੌਰ ਕੋਲੋਂ ਪੁੱਛਿਆ ਗਿਆ ਹੈ ਕਿ ਉਹ ਕੈਪਟਨ ਨਾਲ ਹਨ ਜਾਂ ਕਾਂਗਰਸ ਨਾਲ?
ਗੌਰਤਲਬ ਹੈ ਕਿ ਕੈਪਟਨ ਦੇ ਪ੍ਰੋਗਰਾਮਾਂ ਵਿਚ ਪ੍ਰਨੀਤ ਕੌਰ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਦੇ ਪਤੀ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਚੁੱਕੇ ਹਨ। ਇਸੇ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਹੈ ਅਤੇ ਕੈਪਟਨ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਬਾਰੇ ਉਨ੍ਹਾਂ ਦਾ ਸਟੈਂਡ ਪੁੱਛਿਆ ਹੈ।
ਮਹਾਰਾਣੀ ਪ੍ਰਨੀਤ ਕੌਰ ਨੂੰ ਜਲਦ ਹੀ ਇਸ ਸਾਰੇ ਮਾਮਲੇ ‘ਤੇ ਜਵਾਬ ਦੇਣਾ ਹੋਵੇਗਾ ਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਕਾਂਗਰਸ ਵੱਲੋਂ ਉਨ੍ਹਾਂ ਖਿਲਾਫ ਵੱਡਾ ਐਕਸ਼ਨ ਲਿਆ ਜਾਵੇਗਾ। ਪ੍ਰਨੀਤ ਕੌਰ ਨੂੰ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਉਹ ਕਾਂਗਰਸ ਦੇ ਨਾਲ ਹਨ ਜਾਂ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੜ੍ਹੇ ਹਨ।