ਪਿਛਲੇ ਸਾਲ 26 ਨਵੰਬਰ ਨੂੰ ‘ਦਿੱਲੀ ਚਲੋ’ ਦੇ ਸੱਦੇ ਨਾਲ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਭਲਕੇ ਇੱਕ ਸਾਲ ਦਾ ਲੰਮਾ ਸਮਾਂ ਪੂਰਾ ਕਰ ਰਿਹਾ ਹੈ। ਇਸ ਇਤਿਹਾਸਕ ਅੰਦੋਲਨ ਦੇ ਇੱਕ ਸਾਲ ਨੂੰ ਮਨਾਉਣ ਲਈ ਪੰਜਾਬੀ ਗਾਇਕ ਬੱਬੂ ਮਾਨ ਵੀ ਭਲਕੇ 26 ਨਵੰਬਰ ਨੂੰ ਸਿੰਘੂ ਬਾਰਡਰ ‘ਤੇ ਪਹੁੰਚਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬਾਬੂ ਮਾਨ ਵੱਖ-ਵੱਖ ਮੋਰਚਿਆਂ ‘ਤੇ ਪਹੁੰਚੇ ਹਨ।
ਸੰਘਰਸ਼ ਦੇ ਇਸ ਇੱਕ ਸਾਲ ਨੂੰ ਕਿਸਾਨਾਂ ਵੱਲੋਂ ਦਿੱਲੀ ਦੇ ਮੋਰਚਿਆਂ ਅਤੇ ਦੂਰ-ਦੁਰਾਡੇ ਦੇ ਸੂਬਿਆਂ ਦੀਆਂ ਰਾਜਧਾਨੀਆਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਵਿਸ਼ਾਲ ਵਿਰੋਧ ਪ੍ਰਦਰਸ਼ਨਾਂ ਨਾਲ ਮਨਾਇਆ ਜਾਵੇਗਾ। ਦਿੱਲੀ ਵਿੱਚ ਵੀ ਵੱਖ-ਵੱਖ ਮੋਰਚਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚ ਚੁੱਕੇ ਹਨ।
ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ ਅੰਦੋਲਨ ਦਾ ਇੱਕ ਸਾਲ ਮਨਾਉਣ ਲਈ ਦਿੱਲੀ ਦੇ ਵੱਖ-ਵੱਖ ਮੋਰਚਿਆਂ ਵਿੱਚ ਹਜ਼ਾਰਾਂ ਕਿਸਾਨ ਪੁੱਜਣੇ ਸ਼ੁਰੂ ਹੋ ਗਏ ਹਨ। ਜਿਹੜੇ ਸੂਬੇ ਦਿੱਲੀ ਤੋਂ ਦੂਰ ਹਨ, ਉੱਥੇ ਰੈਲੀਆਂ, ਧਰਨੇ ਅਤੇ ਹੋਰ ਪ੍ਰੋਗਰਾਮਾਂ ਨਾਲ ਸਮਾਗਮ ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਕਰਨਾਟਕ ਵਿੱਚ ਕਿਸਾਨ ਹਾਈਵੇਅ ਜਾਮ ਕਰਕੇ ਮੁੱਖ ਨੈਸ਼ਨਲ ਹਾਈਵੇਜ਼ ਨੂੰ ਜਾਮ ਕਰਨਗੇ। ਤਾਮਿਲਨਾਡੂ, ਬਿਹਾਰ ਅਤੇ ਮੱਧ ਪ੍ਰਦੇਸ਼ ਵਿੱਚ ਟਰੇਡ ਯੂਨੀਅਨਾਂ ਨਾਲ ਮਿਲ ਕੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਰਾਏਪੁਰ ਅਤੇ ਰਾਂਚੀ ਵਿੱਚ ਟਰੈਕਟਰ ਰੈਲੀਆਂ ਕੀਤੀਆਂ ਜਾਣਗੀਆਂ। ਪੱਛਮੀ ਬੰਗਾਲ ਵਿੱਚ ਭਲਕੇ ਕੋਲਕਾਤਾਅਤੇ ਜ਼ਿਲ੍ਹਿਆਂ ਵਿੱਚ ਰੈਲੀ ਕਰਨ ਦੀ ਯੋਜਨਾ ਹੈ। ਭਲਕੇ ਵੱਖ-ਵੱਖ ਦੇਸ਼ਾਂ ਵਿੱਚ ਦੁਨੀਆ ਭਰ ਤੋਂ ਏਕਤਾ ਦੀਆਂ ਕਾਰਵਾਈਆਂ ਵੀ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਅਗਲੇ ਪ੍ਰੋਗਰਾਮ ਬਾਰੇ ਦੱਸਦਿਆਂ ਕਿਹਾ ਕਿ ਮੋਰਚੇ ਦੀ ਮੀਟਿੰਗ 27 ਨਵੰਬਰ ਨੂੰ ਸਿੰਘੂ ਮੋਰਚਾ ਵਿਖੇ ਹੋਵੇਗੀ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਅਗਲੇਰੀ ਕਾਰਵਾਈ ਬਾਰੇ ਫੈਸਲਾ ਲੈਣਗੀਆਂ। 28 ਨਵੰਬਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਵਿਸ਼ਾਲ ਕਿਸਾਨ-ਮਜ਼ਦੂਰ ਮਹਾਂਪੰਚਾਇਤ ਕੀਤੀ ਜਾਵੇਗੀ। ਮਹਾਪੰਚਾਇਤ ਸੰਯੁਕਤ ਸ਼ੇਤਕਾਰੀ ਕਾਮਗਾਰ ਮੋਰਚਾ (SSKM) ਦੇ ਸਾਂਝੇ ਬੈਨਰ ਹੇਠ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ 100 ਤੋਂ ਵੱਧ ਸੰਗਠਨ ਸ਼ਾਮਲ ਹਨ, ਅਤੇ ਇਸ ਵਿੱਚ ਮਹਾਰਾਸ਼ਟਰ ਭਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪ ਦਾ ਖੌਫ, ਸਰਕਾਰ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਲੈ ਕੇ ਰਾਜਾਂ ਨੂੰ ਅਲਰਟ ਜਾਰੀ
ਹਾਲਾਂਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ 29 ਨਵੰਬਰ ਨੂੰ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਵੀ ਪੇਸ਼ ਕੀਤਾ ਜਾਵੇਗਾ, ਪਰ ਕਿਸਾਨਾਂ ਨੇ ਕੇਂਦਰ ਅੱਗੇ ਕੁਝ ਹੋਰ ਮੰਗਾਂ ਵੀ ਰੱਖੀਆਂ ਹਨ ਤੇ ਕਿਹਾ ਹੈ ਕਿ ਇਨ੍ਹਾਂ ਦੇ ਹੱਲ ਤੋਂ ਬਾਅਦ ਹੀ ਉਹ ਵਾਪਸ ਪਰਤਨਗੇ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਸਾਲ ਭਰ ਚੱਲੇ ਇਸ ਅੰਦੋਲਨ ਵਿੱਚ ਹੁਣ ਤੱਕ 683 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।