ਪਟਿਆਲਾ: ਸੰਜੀਵ ਸ਼ਰਮਾ ਬਿੱਟੂ ਨੂੰ ਮੇਅਰ ਦੇ ਅਹੁਦੇ ਤੋਂ ਸਸਪੈਂਡ ਕਰਨ ਪਿੱਛੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਭੜਾਸ ਕੱਢੀ ਤੇ ਕਾਂਗਰਸ ਸਰਕਾਰ ‘ਤੇ ਵੱਡਾ ਹਮਲਾ ਬੋਲਿਆ।
ਕੈਪਟਨ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪੰਜਾਬ ਕਾਂਗਰਸ ਦੀ ਸਰਕਾਰ ਜੋ ਕਿ ਪਹਿਲਾਂ ਹੀ ਆਪਣੇ ਆਖਰੀ ਪੜਾਅ ‘ਤੇ ਹੈ, ਪਟਿਆਲਾ ਦੇ ਚੁਣੇ ਹੋਏ ਕੌਂਸਲਰਾਂ ਨੂੰ ਡਰਾਉਣ ਲਈ ਰਾਜ ਮਸ਼ੀਨਰੀ ਦੀ ਵਰਤੋਂ ਕਰ ਰਹੀ ਹੈ। ਸਾਰੀ ਗੈਰ-ਕਾਨੂੰਨੀ ਤਾਕਤ ਦੀ ਵਰਤੋਂ ਦੇ ਬਾਵਜੂਦ ਵੀ ਉਹ ਮੇਅਰ ਦੇ ਖਿਲਾਫ ਬੇਭਰੋਸਗੀ ਦਾ ਮਤਾ ਪਾਸ ਨਹੀਂ ਕਰਵਾ ਸਕੇ ਕਿਉਂਕਿ ਉਨ੍ਹਾਂ ਕੋਲ ਗਿਣਤੀ ਬਹੁਤ ਘੱਟ ਸੀ।
ਕੈਪਟਨ ਨੇ ਅਧਿਕਾਰੀਆਂ ਨੂੰ ਸਰਕਾਰ ਦੇ ਹੁਕਮਾਂ ਦੀ ਅੰਨ੍ਹੇਵਾਹ ਪਾਲਣਾ ਕਰਨ ਤੋਂ ਸੁਚੇਤ ਕਰਦਿਆਂ ਕਿਹਾ ਕਿ ਉਹ ਕਾਨੂੰਨ ਮੁਤਾਬਕ ਜਵਾਬਦੇਹ ਹੋਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੇਅਰ ਨੂੰ ਹਟਾਉਣ ਲਈ ਬੇਭਰੋਸਗੀ ਮਤਾ ਪਾਸ ਕਰਨ ਲਈ ਦੋ ਤਿਹਾਈ ਦਾ ਸਮਰਥਨ ਹੋਣਾ ਚਾਹੀਦਾ ਹੈ। ਇਹ ਜਾਣਦੇ ਹੋਏ ਕਿ ਉਨ੍ਹਾਂ ਕੋਲ ਗਣਤੀ ਘੱਟ ਸੀ, ਉਨ੍ਹਾਂ ਮੇਅਰ ਨੂੰ ਜ਼ਬਰਦਸਤੀ ਅਤੇ ਗੈਰ-ਕਾਨੂੰਨੀ ਢੰਗ ਨਾਲ ਹਟਾਉਣ ਦੀ ਕੋਸ਼ਿਸ਼ ਕੀਤੀ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿਹਾ ਕਿ ਨਿਯਮਾਂ ਮੁਤਾਬਕ ਇੱਕ ਮੇਅਰ ਨੂੰ ਆਮ ਬਹੁਮਤ ਨਾਲ ਨਹੀਂ ਹਟਾਇਆ ਜਾ ਸਕਦਾ। ਕੈਪਟਨ ਨੇ ਉਨ੍ਹਾਂ ਕੌਂਸਲਰਾਂ ਨੂੰ ਵਧਾਈ ਦਿੱਤੀ ਜੋ ਸਰਕਾਰ ਵੱਲੋਂ ਡਰਾਉਣ-ਧਮਕਾਉਣ ਦੇ ਬਾਵਜੂਦ ਡਟੇ ਰਹੇ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੀ ਗੈਰ-ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਮੌਜੂਦ ਸਾਰੇ ਕਾਨੂੰਨੀ ਅਤੇ ਸੰਵਿਧਾਨਕ ਸਾਧਨਾਂ ਦੀ ਵਰਤੋਂ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਹਰ ਚੀਜ਼ ਕੈਮਰਿਆਂ ਵਿੱਚ ਰਿਕਾਰਡ ਹੋਣ ਨਾਲ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜਵਾਬਦੇਹ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਮਨਾਉਣ ਲਈ ਬੱਬੂ ਮਾਨ ਦਾ ਐਲਾਨ, ‘ਪਹੁੰਚ ਰਿਹਾਂ ਭਲਕੇ’
ਉਨ੍ਹਾਂ ਕਿਹਾ ਕਿ ਇਹ ਸਰਕਾਰ ਹੁਣ ਕੁਝ ਹੋਰ ਹਫ਼ਤਿਆਂ ਲਈ ਹੈ, ਪਰ ਤੁਹਾਡਾ ਕਰੀਅਰ ਅੱਗੇ ਲੰਮਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਕਾਨੂੰਨ ਦੇ ਪ੍ਰਕੋਪ ਤੇ ਸਖਤੀ ਨੂੰ ਸੱਦਾ ਨਾ ਦਿਓ ਤੇ ਆਪਣੇ ਕੈਰੀਅਰ ਨੂੰ ਖਰਾਬ ਨਾ ਕਰੋ।