ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਚੋਣਾਂ ਲੇਈ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਜੁੱਟ ਗਈ ਹੈ। ਪਾਰਟੀ ਦੇ ਸੁਪਰੀਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਪੰਜਾਬੀਆਂ ਲਈ ਐਲਾਨ ‘ਤੇ ਐਲਾਨ ਕੀਤੇ ਜਾ ਰਹੇ ਹਨ। ਕੇਜਰੀਵਾਲ ਹੁਣ ਫਿਰ ਪੰਜਾਬ ਆ ਰਹੇ ਹਨ।
ਕੇਜਰੀਵਾਲ 27 ਨਵੰਬਰ ਦਿਨ ਸ਼ਨੀਵਾਰ ਨੂੰ ਪੰਜਾਬ ਦੇ ਇੱਕ ਦਿਨ ਦੇ ਦੌਰੇ ‘ਤੇ ਆਉਣਗੇ। ਇਹ ਜਾਣਕਾਰੀ ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ। ਪਾਰਟੀ ਮੁਤਾਬਕ ਮੋਹਾਲੀ ‘ਚ ਧਰਨੇ ‘ਤੇ ਬੈਠੇ ਅਤੇ ਪਾਣੀ ਵਾਲੀ ਟੈਂਕੀ ‘ਤੇ ਧਰਨਾ ਦੇ ਰਹੇ ਅਧਿਆਪਕਾਂ ਦੇ ਸਮਰਥਨ ‘ਚ ਅਰਵਿੰਦ ਕੇਜਰੀਵਾਲ ਦਿੱਲੀ ਤੋਂ ਪੰਜਾਬ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਦੱਸ ਦੇਈਏ ਕਿ ਹਾਲ ਹੀ ‘ਚ ਕੇਜਰੀਵਾਲ ਪੰਜਾਬ ਦੇ ਦੋ ਦਿਨਾ ਦੌਰੇ ‘ਤੇ ਆਏ ਸਨ, ਜਿਥੇ ਉਨ੍ਹਾਂ ਨੇ ਪੰਜਾਬ ‘ਚ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰਾਂ ਲਈ ਅਧਿਆਪਕਾਂ ਨੂੰ ਅੱਠ ਗਾਰੰਟੀਆਂ ਦਿੱਤੀਆਂ ਸਨ। ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੌਕਰੀਆਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਨ ਦੀ ਅਪੀਲ ਕੀਤੀ ਸੀ। ਯੋਗ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨੀਆਂ ਜਾਣ।
ਇਹ ਵੀ ਪੜ੍ਹੋ : ਪਿੰਡ ‘ਚੋਂ ਥਾਣੇਦਾਰ ਦੇ ਤਬਾਦਲੇ ‘ਤੇ ਰੋ ਪਏ ਲੋਕ, ਪਿਆਰ ਦੇ ਹੰਝੂਆਂ ਨਾਲ ਦਿੱਤੀ ਵਿਦਾਈ, (ਵੀਡੀਓ)