ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਦੇਸ਼ ਭਰ ਤੋਂ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚ ਗਏ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀਆਂ ਛੇ ਮੰਗਾਂ ਵਿੱਚੋਂ ਸਿਰਫ਼ ਇੱਕ ਹੀ ਮੰਨੀ ਗਈ ਹੈ। ਜਦੋਂ ਤੱਕ ਹਰ ਮੰਗ ਨਹੀਂ ਮੰਨੀ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਦੌਰਾਨ ਟਿਕਰੀ ਬਾਰਡਰ ‘ਤੇ ਅੱਜ ਇੱਕ ਕਿਸਾਨ ਮਹਾਪੰਚਾਇਤ ਵੀ ਕੀਤੀ ਜਾ ਰਹੀ ਹੈ। ਟਿਕਰੀ ਬਾਰਡਰ ਨੇੜੇ ਸੈਕਟਰ-13 ਵਿੱਚ 7 ਏਕੜ ਰਕਬੇ ਵਿੱਚ ਕਿਸਾਨ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੀ ਮਹਾਪੰਚਾਇਤ ‘ਚ ਪਹੁੰਚ ਚੁੱਕੇ ਹਨ। ਇੱਕ ਸਾਲ ਪਹਿਲਾਂ ਯਾਨੀ ਕਿ 26 ਨਵੰਬਰ 2020 ਨੂੰ ਹੀ ਕਿਸਾਨਾਂ ਨੇ ਇਹ ਅੰਦੋਲਨ ਸ਼ੁਰੂ ਕੀਤਾ ਸੀ। ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਿਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁੱਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।
ਇਹ ਵੀ ਪੜ੍ਹੋ : ਖਿਡਾਰੀਆਂ ਨੇ BJP ਦੇ ਸੰਸਦ ਮੈਂਬਰ ਨੂੰ ਸਟੇਡੀਅਮ ‘ਚ ਬੰਦ ਕਰ ਕੀਤਾ ਪ੍ਰਦਰਸ਼ਨ
ਉੱਥੇ ਹੀ ਸਿੰਘੂ ਸਰਹੱਦ ‘ਤੇ ਕਿਸਾਨਾਂ ਵੱਲੋਂ ਜਸ਼ਨ ਵੀ ਮਨਾਇਆ ਜਾ ਰਿਹਾ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਅੱਧੀ ਜਿੱਤ ਦੱਸ ਰਹੇ ਹਨ। ਅੰਦੋਲਨ ਦਾ ਸਾਲ ਪੂਰਾ ਹੋਣ ‘ਤੇ ਦਿੱਲੀ ਬਾਰਡਰ ‘ਤੇ ਹੀ ਖੂਨਦਾਨ ਕੈਂਪ ਵੀ ਲਗਾਇਆ ਗਿਆ ਹੈ। ਦੱਸ ਦੇਈਏ ਕਿ ਅੱਜ ਮੁੰਬਈ ‘ਚ ਹੋਏ 26/11 ਦੇ ਅੱਤਵਾਦੀ ਹਮਲੇ ਦੀ 13ਵੀਂ ਬਰਸੀ ਵੀ ਹੈ। ਇਸ ਦੇ ਨਾਲ ਹੀ ਦੇਸ਼ ਅੱਜ ਸੰਵਿਧਾਨ ਦਿਵਸ ਵੀ ਮਨਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet