ਲੋਕ ਸਭਾ ਦੀ ਲਿਸਟ ਆਫ਼ ਬਿਜ਼ਨਸ ਅਨੁਸਾਰ, ਸੋਮਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਐਗਰੀਕਲਚਰਲ ਲਾਅਜ਼ ਰੀਪੀਲ ਬਿੱਲ, 2021 ਨੂੰ ਸਦਨ ਵਿੱਚ ਪੇਸ਼ ਕਰਨਗੇ। ਸਰਕਾਰ ਦਾ ਇਰਾਦਾ ਸੋਮਵਾਰ ਨੂੰ ਹੀ ਇਸ ਬਿੱਲ ‘ਤੇ ਚਰਚਾ ਅਤੇ ਸਦਨ ਤੋਂ ਪਾਸ ਕਰਵਾਉਣ ਦਾ ਹੈ। ਲੋਕ ਸਭਾ ਵੱਲੋਂ ਪਾਸ ਹੋਣ ਤੋਂ ਬਾਅਦ ਇਸ ਬਿੱਲ ਨੂੰ ਰਾਜ ਸਭਾ ਵਿੱਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ। ਦੋਵਾਂ ਸਦਨਾਂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਬਿੱਲ ਨੂੰ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ।
ਅਸਲ ਵਿਚ ਇਨ੍ਹਾਂ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਖੇਤੀਬਾੜੀ ਨਾਲ ਸਬੰਧਤ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਦੇ ਹੋਏ ਇਹ ਵਾਅਦਾ ਕੀਤਾ ਸੀ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਹੀ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਜ਼ਰੂਰੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: