ਸ਼ਨੀਵਾਰ ਨੂੰ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਮੋਹਾਲੀ ਪਹੁੰਚੇ। ਅਧਿਆਪਕਾਂ ਨਾਲ ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਅਧਿਆਪਕਾਂ ਦਾ ਸਮਰਥਨ ਕਰਨ ਲਈ ਇੱਥੇ ਆਇਆ ਹਾਂ। ਇਸ ਦੌਰਾਨ ਉਨ੍ਹਾਂ ਸੀ. ਐੱਮ. ਚੰਨੀ ਸਰਕਾਰ ਤੇ ਨਿਸ਼ਾਨੇ ਵਿੰਨ੍ਹੇ।
ਉਨ੍ਹਾਂ ਨਿਸ਼ਾਨਾ ਸਾਧਦੇ ਕਿਹਾ ਕਿ ਅਧਿਆਪਕ 6 ਹਜ਼ਾਰ ਰੁਪਏ ਤਨਖਾਹ ’ਤੇ ਕੰਮ ਕਰ ਰਹੇ ਹਨ। 6,000 ਰੁਪਏ ਦੀ ਤਨਖਾਹ ਨਾਲ ਕੌਣ ਗੁਜ਼ਾਰਾ ਕਰ ਸਕਦਾ ਹੈ? ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਉਨ੍ਹਾਂ ਅਧਿਆਪਕਾਂ ਨਾਲ ਵਾਅਦਾ ਕੀਤਾ ਕਿ ਜੇ ‘ਆਪ’ ਦੀ ਸਰਕਾਰ ਆਈ ਤਾਂ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪੰਜਾਬ ਦਾ ਭਵਿੱਖ ਬਦਲਣ ਦੀ ਇੱਛਾ ਰੱਖਦੇ ਹਨ।
ਇਹ ਵੀ ਪੜ੍ਹੋ : Covid-19: ਕੈਨੇਡਾ ਨੇ ਫਲਾਈਟਾਂ ‘ਤੇ ਲਾਈ ਪਾਬੰਦੀ, ਇਨ੍ਹਾਂ 7 ਦੇਸ਼ਾਂ ਤੋਂ ਹੋ ਕੇ ਜਾਣ ਵਾਲੇ ਲੋਕਾਂ ਨੂੰ ਨਹੀਂ ਮਿਲੇਗੀ ਐਂਟਰੀ
ਇਸ ਦੌਰਾਨ ‘ਆਪ’ ਸੁਪਰੀਮੋ ਨੇ ਮੁੱਖ ਮੰਤਰੀ ਚੰਨੀ ‘ਤੇ ਵੀ ਤੰਜ ਕੱਸਦਿਆਂ ਕਿਹਾ ਕਿ ਹੁਣ ਸੂਬੇ ਦੇ ਲੋਕ ਮੁੱਖ ਮੰਤਰੀ ਦਾ ਭਾਸ਼ਣ ਸੁਣ-ਸੁਣ ਕੇ ਥੱਕ ਚੁੱਕੇ ਹਨ। ਚੰਨੀ ਝੂਠੇ ਵਾਅਦੇ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਿਹਾ ਹੈ।