ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅੱਜ ਪੰਜਾਬ ਪਹੁੰਚੇ। ਅੰਮ੍ਰਿਤਸਰ ਵਿਚ ਰਾਮ ਤੀਰਥ ਰੋਡ ‘ਤੇ ਪਹੁੰਚੇ ਟਿਕੈਤ ਨੇ ਕੇਂਦਰ ਸਰਕਾਰ ਅੱਗੇ ਲਖੀਮਪੁਰ ਖੀਰੀ ਘਟਨਾ, MSP ‘ਤੇ ਕਾਨੂੰਨ ਦੀ ਗਾਰੰਟੀ ਤੇ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ 29 ਤਰੀਕ ਨੂੰ ਸੰਸਦ ਵੱਲ ਟਰੈਕਟਰ ਮਾਰਚ ਦੇ ਪ੍ਰੋਗਰਾਮ ਨੂੰ ਪਹਿਲਾਂ ਹੀ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ 4 ਤਰੀਖ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਫਿਰ ਤੋਂ ਬੈਠਕ ਹੋਵੇਗੀ, ਜਿਸ ਵਿਚ ਅਸੀਂ ਅੱਗੇ ਦਾ ਪ੍ਰੋਗਰਾਮ ਤੈਅ ਕਰਾਂਗੇ।
ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਲਈ ਥਾਂ ਮੁਹੱਈਆ ਕਰਵਾਈ ਜਾਵੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਜ਼ਮੀਨ ਤੋਂ ਵੱਖ ਕਰਨ ਲਈ ਦੇਸ਼ ਭਰ ਵਿਚ ਇਕ ਗਿਰੋਹ ਕੰਮ ਕਰ ਰਿਹਾ ਹੈ, ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਲੋਕ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰੇਗਾ ਅਤੇ ਨਾ ਹੀ ਕੋਈ ਸਿਆਸੀ ਪਾਰਟੀ ਬਣਾ ਕੇ ਚੋਣ ਮੈਦਾਨ ਵਿਚ ਉਤਰੇਗਾ।
ਵੀਡੀਓ ਲਈ ਕਲਿੱਕ ਕਰੋ :-
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਟਿਕੈਤ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੀ ਮੌਤ, ਲਖੀਮਪੁਰ ਖੀਰੀ ਦੀ ਘਟਨਾ ਅਤੇ ਐੱਮ. ਐੱਸ. ਪੀ. ਅਤੇ ਸਾਡੇ ‘ਤੇ ਹੋਏ ਮੁਕੱਦਮਿਆਂ ਬਾਰੇ ਕੋਈ ਜਵਾਬ ਨਹੀਂ ਦਿੱਤਾ ਹੈ। ਸਾਡੀ ਮੰਗ ਹੈ ਕਿ MSP ‘ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਕਾਨੂੰਨ ਬਣਾਵੇ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀ ਜਲਦੀ ਫੈਸਲਾ ਲਵੇ ਓਨਾ ਹੀ ਚੰਗਾ ਹੈ ਨਹੀਂ ਤਾਂ ਸਾਡਾ ਅੰਦੋਲਨ ਉਸੇ ਤਰ੍ਹਾਂ ਹੀ ਜਾਰੀ ਰਹੇਗਾ। ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਜਾਣ ਤੋਂ ਬਾਅਦ ਸਾਰੇ ਕਿਸਾਨ ਮੌਨ ਹੋ ਜਾਣਗੇ।