ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਭਾਵੇਂ ਲੈ ਲਿਆ ਗਿਆ ਹੈ ਪਰ ਹੁਣ ਕਿਸਾਨ ਯੂਨੀਅਨ ਵੱਲੋਂ ਐੱਮ. ਐੱਸ. ਪੀ. ਉਤੇ ਕਾਨੂੰਨ ਦੀ ਗਾਰੰਟੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ।
ਕਿਸਾਨਾਂ ਦੇ ਸੰਘਰਸ਼ ਦਾ ਸਾਲ ਪੂਰਾ ਹੋਣ ‘ਤੇ ਸਿੰਘੂ ਤੇ ਟਿਕਰੀ ਬਾਰਡਰ ‘ਤੇ ਵਾਰਸ ਭਰਾ ਮਹਿਫਲ ਸਜਾਉਣਗੇ। ਕਲਾਕਾਰ ਮਨਮੋਹਨ ਵਾਰਿਸ ਅਤੇ ਕਮਲ ਹੀਰ 28 ਨਵੰਬਰ ਨੂੰ ਸਿੰਘੂ ਬਾਰਡਰ ਅਤੇ 29 ਨਵੰਬਰ ਨੂੰ ਟਿੱਕਰੀ ਬਾਰਡਰ ਵਿਖੇ ਕਿਸਾਨ ਮੋਰਚੇ ਨਾਲ ਜੁੜਣਗੇ। ਇਸ ਦੀ ਜਾਣਕਾਰੀ ਕਿਸਾਨ ਏਕਤਾ ਮੋਰਚੇ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।