ਬਾਲੀਵੁੱਡ ਅਦਾਕਾਰਾ ਕਾਜੋਲ ਦੀ ਭੈਣ ਤਨੀਸ਼ਾ ਮੁਖਰਜੀ ਕੋਰੋਨਾ ਦੀ ਲਪੇਟ ‘ਚ ਆ ਗਈ ਹੈ। ਤਨੀਸ਼ਾ ਨੇ ਆਪਣੇ ਕੋਵਿਡ-19 ਟੈਸਟ ਪਾਜ਼ਿਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਤਨੀਸ਼ਾ ਨੇ ਆਪਣੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕਰਕੇ ਲਿਖਿਆ, ਮੈਂ ਕੋਵਿਡ ਪਾਜ਼ੀਟਿਵ ਪਾਈ ਗਈ ਹਾਂ ਅਤੇ ਮੈਨੂੰ ਆਈਸੋਲੇਟ ਰਹਿਣ ਦੀ ਲੋੜ ਹੈ।
https://www.instagram.com/stories/tanishaamukerji/2716047375791592404/?hl=en
ਵੀਡੀਓ ਲਈ ਕਲਿੱਕ ਕਰੋ :-
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਦੱਸ ਦਈਏ ਕਿ ਦੱਖਣੀ ਅਫਰੀਕਾ ਵਿੱਚ ਮਿਲੇ ਕੋਰੋਨਾ ਦੇ ਇੱਕ ਨਵੇਂ ਰੂਪ ਓਮਿਕਰੋਨ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਇਹ ਡੈਲਟਾ ਵੇਰੀਐਂਟ ਨਾਲੋਂ ਜ਼ਿਆਦਾ ਖ਼ਤਰਨਾਕ ਹੈ ਅਤੇ ਕਈ ਪਰਿਵਰਤਨ ਦੇ ਨਾਲ, ਇਸ ਵਿੱਚ ਸਰੀਰ ਦੇ ਇਮਿਊਨ ਸਿਸਟਮ ਨੂੰ ਧੋਖਾ ਦੇਣ ਦੀ ਸਮਰੱਥਾ ਹੈ। ਇਸ ਵੇਰੀਐਂਟ ‘ਤੇ ਮੌਜੂਦਾ ਟੀਕੇ ਘੱਟ ਪ੍ਰਭਾਵਸ਼ਾਲੀ ਹੋ ਸਕਦੇ ਹਨ ਯਾਨੀ ਉਨ੍ਹਾਂ ਦੀ ਕਾਰਜਕੁਸ਼ਲਤਾ ਘੱਟ ਸਕਦੀ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਠੋਸ ਜਾਣਕਾਰੀ ਨਹੀਂ ਹੈ। ਕੋਰੋਨਾ ਦੇ ਦੱਖਣੀ ਅਫਰੀਕਾ ਵਿੱਚ ਪਾਏ ਜਾਣ ਵਾਲੇ ਵੇਰੀਐਂਟ ਦਾ ਨਾਮ ਓਮਾਈਕਰੋਨ (ਬੀ.1.1.529) ਰੱਖਿਆ ਗਿਆ ਹੈ।