ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਆਗਾਮੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਹਰ ਰੋਜ਼ ਨਵੇਂ-ਨਵੇਂ ਐਲਾਨ ਕਰ ਲੋਕਾਂ ਨੂੰ ਭਰਮਾਇਆ ਜਾ ਰਿਹਾ ਹੈ। ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਸਿਆਸਤ ਕਾਫੀ ਗਰਮਾ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਦੇ ਨਾਮ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ।
ਦਰਅਸਲ, ਇਸ ਵੀਡੀਓ ਸੰਦੇਸ਼ ਵਿੱਚ AAP ਮੁਖੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਹਿਲਾਵਾਂ ਲਈ ਕੀਤੇ ਗਏ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਬਹੁਤ ਪਰੇਸ਼ਾਨ ਹੋ ਗਈਆਂ ਹਨ। ਉਨ੍ਹਾਂ ਨੇ ਇਸ ਵੀਡੀਓ ਸੰਦੇਸ਼ ਵਿੱਚ ਪੰਜਾਬ ਸਰਕਾਰ ‘ਤੇ ਖਜ਼ਾਨਾ ਖਾਲੀ ਕਰਨ ਦੇ ਵੀ ਦੋਸ਼ ਲਗਾਏ ਗਏ ਹਨ। ਇਸ ਤੋਂ ਅੱਗੇ ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਜਦੋਂ ਵੀ ਗੁਰਦੁਆਰੇ ਜਾਂ ਮੰਦਿਰ ਜਾਓ ਤਾਂ ਮੇਰੇ ਲਈ ਅਰਦਾਸ ਜ਼ਰੂਰ ਕਰਿਓ।
ਇਹ ਵੀ ਪੜ੍ਹੋ: ਟਿਕੈਤ ਦਾ ਐਲਾਨ,”ਕਿਸਾਨਾਂ ਦੀ ਮੁਕੰਮਲ ਜਿੱਤ ਹੋਣ ‘ਤੇ ਦਰਬਾਰ ਸਾਹਿਬ ਕਰਨ ਆਵਾਂਗਾ ਸੇਵਾ”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀ ਲੋੜ ਹੈ ਤਾਂ ਉਹ ਆਉਣ ਵਾਲਿਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਦੇ ਕੇ ਜਿਤਾਉਣ। ਕੇਜਰੀਵਾਲ ਵੱਲੋਂ ਇਹ ਟਿੱਪਣੀ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਟਵੀਟ ਦੇ ਜਵਾਬ ਵਿੱਚ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦੇ ਲੋਕ ਮੌਜੂਦਾ ਸਿੱਖਿਆ ਪ੍ਰਣਾਲੀ ਤੋਂ ਬਹੁਤ ਖੁਸ਼ ਹਨ।
ਵੀਡੀਓ ਲਈ ਕਲਿੱਕ ਕਰੋ -: