ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਦਲਾਂ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਆਪਣੇ ਚੋਣ ਵਾਅਦੇ ਪੂਰੇ ਨਹੀਂ ਕਰ ਸਕੀ, ਜਿਸ ਦਾ ਖਮਿਆਜ਼ਾ ਉਸ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿਰੁੱਧ ਜ਼ਬਰਦਸਤ ਸੱਤਾ ਵਿਰੋਧੀ ਲਹਿਰ ਹੈ, ਜਦੋਂ ਕਿ ਲੋਕ ‘ਆਪ’ ‘ਤੇ ਵਿਸ਼ਵਾਸ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚੋਂ ਇਨ੍ਹਾਂ ਦੋਹਾਂ ਪਾਰਟੀਆਂ ਦਾ ਸਫਾਇਆ ਹੋ ਜਾਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਆਪਣੇ ਆਪ ਨੂੰ ‘ਆਮ ਆਦਮੀ’ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਕੇ ‘ਡਰਾਮਾ’ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦੀ ਤਰੱਕੀ ਠੱਪ ਕਰਕੇ ਰੱਖ ਦਿੱਤੀ ਹੈ।
ਬਾਦਲ ਨੇ ਕਿਹਾ ਕਿ ਅਸੀਂ ਕਈ ਵਿਧਾਨ ਸਭਾ ਹਲਕਿਆਂ ਦੇ ਦੌਰੇ ਕੀਤੇ ਨੇ ਅਤੇ ਲੋਕਾਂ ਵਿੱਚ ਕਾਂਗਰਸ ਖਿਲਾਫ ਜ਼ਬਰਦਸਤ ਸੱਤਾ ਵਿਰੋਧੀ ਭਾਵਨਾ ਹੈ। ਲੋਕ ਕਾਂਗਰਸ ਸਰਕਾਰ ਤੋਂ ਅੱਕ ਚੁੱਕੇ ਹਨ। ਕਾਂਗਰਸ ਦਾ ਗ੍ਰਾਫ ਬਹੁਤ ਜ਼ਿਆਦਾ ਹੇਠਾਂ ਚਲਾ ਗਿਆ ਹੈ। ਅਕਾਲੀ ਦਲ ਪ੍ਰਧਾਨ ਨੇ ਅੱਗੇ ਕਿਹਾ ਕਿ ਸੱਤਾਧਾਰੀ ਪਾਰਟੀ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਸਣੇ ਆਪਣੇ ਚੋਣ ਵਾਅਦਿਆਂ ਤੋਂ ਮੁਕਰ ਚੁੱਕੀ ਹੈ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਚੋਣ ਵਾਅਦਿਆਂ ਨੂੰ ਲੈ ਕੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਸੀ। ਆਮ ਆਦਮੀ ਪਾਰਟੀ (ਆਪ) ਨੂੰ ਆੜੇ ਹੱਥੀਂ ਲੈਂਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ’ਤੇ ਭਰੋਸਾ ਨਹੀਂ ਕਰਦੇ। ਕੇਜਰੀਵਾਲ ਪੰਜਾਬ ਵਿੱਚ ਜੋ ਵਾਅਦੇ ਕਰ ਰਹੇ ਹਨ, ਉਨ੍ਹਾਂ ਨੂੰ ਦਿੱਲੀ ਵਿੱਚ ਤਾਂ ਲਾਗੂ ਨਹੀਂ ਕਰ ਸਕੇ। ਸੁਖਬੀਰ ਬਾਦਲ ਨੇ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਅਤੇ ‘ਆਪ’ ਦੋਵਾਂ ਦਾ ‘ਸਫਾਇਆ’ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ‘ਤੇ ਵਿਸ਼ਵਾਸ ਨਹੀਂ ਕਰਦੇ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੋ ਪੰਜਾਬ ਵਿੱਚ ਵਾਅਦੇ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕਰਨ।
ਉਨ੍ਹਾਂ ਦਾ ਇੱਕੋ-ਇੱਕ ਸੁਪਨਾ ਹੈ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਹਮੇਸ਼ਾ ਆਪਣੇ ਵਾਅਦਿਆਂ ਤੋਂ ਪਿੱਛੇ ਹਟਦੇ ਰਹੇ ਹਨ।
‘ਆਪ’ ਸੁਪਰੀਮੋ ਕੇਜਰੀਵਾਲ ਦੇ ਔਰਤਾਂ ਨੂੰ 1000 ਰੁਪਏ ਵਾਲੇ ਐਲਾਨ ‘ਤੇ ਤੰਜ ਕੱਸਦਿਆਂ ਬਾਦਲ ਨੇ ਪੁੱਛਿਆ ਕਿ ਕੀ ਦਿੱਲੀ ਵਿੱਚ ਔਰਤਾਂ ਨੂੰ 100 ਰੁਪਏ ਵੀ ਦਿੱਤੇ ਹਨ। ਪੰਜਾਬ ‘ਚ ਉਨ੍ਹਾਂ ਨੇ ਸਰਕਾਰ ਆਉਣ ‘ਤੇ 300 ਯੂਨਿਟ ਬਿਜਲੀ ਮਾਫ ਕਰਨ ਦਾ ਐਲਾਨ ਕੀਤਾ ਹੈ ਤਾਂ ਪਹਿਲਾਂ ਉਹ ਦਿੱਲੀ ਵਿੱਚ 300 ਯੂਨਿਟ ਬਿਜਲੀ ਮਾਫ ਕਰਨ, ਜਿਥੇ 200 ਯੂਨਿਟ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ, ਸ੍ਰੀ ਹਰਗੋਬਿੰਦਪੁਰ ਸਣੇ ਚਾਰ ਵਿਧਾਨ ਸਭਾ ਸੀਟਾਂ ਤੋਂ ਸੁਖਬੀਰ ਬਾਦਲ ਨੇ ਉਮੀਦਵਾਰਾਂ ਦੇ ਨਾਂ ਐਲਾਨੇ
ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਵੀ ਅਧਿਆਪਕ ਠੇਕੇ ’ਤੇ ਕੰਮ ਕਰ ਰਹੇ ਹਨ ਅਤੇ ਕੇਜਰੀਵਾਲ ਕੋਈ ਅਜਿਹਾ ਵਿਅਕਤੀ ਦਿਖਾਉਣ ਜੋ ਪਿਛਲੇ 10 ਸਾਲਾਂ ਵਿੱਚ ਰੈਗੂਲਰ ਹੋਇਆ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗਠਜੋੜ ਕੀਤਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ ਬਸਪਾ 20 ਸੀਟਾਂ ’ਤੇ ਚੋਣ ਲੜੇਗੀ ਜਦਕਿ ਬਾਕੀਆਂ ’ਤੇ ਅਕਾਲੀ ਦਲ ਵੱਲੋਂ ਚੋਣ ਲੜੀ ਜਾਵੇਗੀ।