ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਮਾਇਣ, ਮਹਾਭਾਰਤ ਅਤੇ ਸ੍ਰੀਮਦ ਭਗਵਦ ਗੀਤਾ ਦੇ ਤਿੰਨ ਮਹਾਂਕਾਵਿ ‘ਤੇ ਇਕ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ, ਜੋ ਕਿ ਇਨ੍ਹਾਂ ਮਹਾਂਕਾਵਿ ਦੇ ਸੰਦੇਸ਼ ਨੂੰ ਜਨਤਾ ਵਿੱਚ ਫੈਲਾਉਣ ਲਈ ਸਹਾਇਕ ਵਜੋਂ ਕੰਮ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਖਾਟੀ, ਫਗਵਾੜਾ ਵਿਖੇ ਭਗਵਾਨ ਪਰਸ਼ੂਰਾਮ ਦੇ ਤਪੋਸਥਾਨ ਨੂੰ ਅਤਿ ਆਧੁਨਿਕ ਇਮਾਰਤਸਾਜ਼ੀ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ 10 ਕਰੋੜ ਰੁਪਏ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਭਗਵਾਨ ਪਰਸ਼ੂਰਾਮ ਚੇਅਰ ਲਈ 2 ਕਰੋੜ ਰੁਪਏ ਦੀ ਸਾਲਾਨਾ ਗ੍ਰਾਂਟ ਦਾ ਐਲਾਨ ਵੀ ਕੀਤਾ।
ਫਗਵਾੜਾ ਦੇ ਪਿੰਡ ਖਾਟੀ ਵਿੱਚ ਭਗਵਾਨ ਪਰਸ਼ੂਰਾਮ ਤਪੋਸਥਲ ਦਾ ਨੀਂਹ ਪੱਥਰ ਰੱਖਣ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਭਗਵਾਨ ਪਰਸ਼ਰਾਮ ਦੇ ਮਾਤਾ ਰੇਣੂਕਾ ਜੀ ਦੇ ਸਥਾਨ ਲਈ ਵੀ 75 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਖਾਟੀ ਪਿੰਡ ਲਈ 21 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸ ਮੌਕੇ ਸੀ.ਐੱਮ. ਚੰਨੀ ਨੇ ਕਿਹਾ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਪਰਸ਼ੂਰਾਮ ਜੀ ਦੇ ਤਪ ਅਸਥਾਨ ਨੂੰ ਧਾਰਮਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕਰੇਗੀ। ਉਨ੍ਹਾਂ ਕਿਹਾ ਕਿ ਯੁੱਗਾਂ ਤੋਂ ਇਹ ਮਹਾਂਕਾਵਿ ਸਮੁੱਚੀ ਮਨੁੱਖਤਾ ਲਈ ਜਿ਼ੰਦਗੀ ਅਤੇ ਪ੍ਰੇਰਨਾ ਸਰੋਤ ਰਹੇ ਹਨ। ਇਹ ਖੋਜ ਕੇਂਦਰ ਇਨ੍ਹਾਂ ਮਹਾਕਾਵਾਂ ਦੇ ਸੰਦੇਸ਼ ਨੂੰ ਸਰਲ ਰੂਪ ਵਿੱਚ ਲੋਕਾਂ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਸ਼ੰਕਰਾਚਾਰੀਆਵਾਂ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : CM ਚੰਨੀ ਨੇ ਮੋਰਿੰਡਾ ਫੇਰੀ ਦੌਰਾਨ ਹੈਲੀਕਾਪਟਰ ਕੋਲ ਖੇਡਦੇ ਪਿੰਡ ਦੇ ਬੱਚਿਆਂ ਨੂੰ ਕਰਾਈ ਅਸਮਾਨ ਦੀ ਸੈਰ, (ਤਸਵੀਰਾਂ)
ਮੁੱਖ ਮੰਤਰੀ ਨੇ ਕਿਹਾ ਕਿ ਕਿ ਗਊ ਧੰਨ ਦੀ ਸਹੀ ਸਾਂਭ-ਸੰਭਾਲ ਲਈ ਬ੍ਰਾਹਮਣ ਭਲਾਈ ਬੋਰਡ ਨੂੰ ਇਸ ਦੀ ਜ਼ਿੰਮੇਵਾਰੀ ਸੌਪੀ ਜਾਵੇਗੀ ਅਤੇ ਇਸ ਲਈ ਬੋਰਡ ਨੂੰ ਸਰਕਾਰ ਵੱਲੋਂ ਬਕਾਇਦਾ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ।