ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸਾਂਸਦ ਮੈਂਬਰ ਪ੍ਰਨੀਤ ਕੌਰ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸਕਦੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਛੱਡਣ ਦਾ ਸੰਕੇਤ ਦਿੱਤਾ ਹੈ। ਕੁੱਝ ਦਿਨ ਪਹਿਲਾ ਪ੍ਰਨੀਤ ਕੌਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਵੱਲੋਂ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ ,ਜਿਸ ਤੋਂ ਬਾਅਦ ਪ੍ਰਨੀਤ ਕੌਰ ਹੁਣ ਆਪਣਾ ਸਿਆਸੀ ਹਮਸਫਰ ਵੀ ਕੈਪਟਨ ਨੂੰ ਚੁਣਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ ‘ਚ ਸੋਨਾ ਖਰੀਦਣ ਵਾਲਿਆਂ ਲਈ ਝਟਕਾ, 10 ਗ੍ਰਾਮ 50 ਹਜ਼ਾਰ ਰੁ: ਤੋਂ ਹੋ ਸਕਦਾ ਹੈ ਪਾਰ
ਕਾਂਗਰਸ ਹਾਈਕਮਾਨ ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਪ੍ਰਨੀਤ ਕੌਰ ਨੇ ਆਪਣੇ ਟਵੀਟਰ ਹੈਂਡਲ ‘ਤੇ ਪ੍ਰੋਫਾਈਲ ਫੋਟੋ ਵੀ ਬਦਲ ਦਿੱਤੀ ਹੈ। ਉਨ੍ਹਾਂ ਨੇ ’ਕੈਪਟਨ ਫਾਰ 2022’ ਦੀ ਫੋਟੋ ਲਾਈ ਹੈ ਜਿਸ ਤੋਂ ਸਪਸ਼ਟ ਹੈ ਕਿ ਪ੍ਰਨੀਤ ਕੌਰ ਕਾਂਗਰਸ ਛੱਡ ਆਪਣੇ ਪਤੀ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿੱਚ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: