ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯਾਨੀ ਸੋਮਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਅਚਨਚੇਤ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਅਤੇ ਵੱਖ ਹੋਏ ਅਕਾਲੀ ਧੜੇ ਨਾਲ ਮਿਲ ਕੇ ਸੂਬੇ ਵਿੱਚ ਅਗਲੀ ਸਰਕਾਰ ਬਣਾਏਗੀ।
ਹਰਿਆਣਾ ਦੇ CM ਖੱਟਰ ਨਾਲ ਮੁਲਾਕਾਤ ਤੋਂ ਬਾਅਦ ਅਮਰਿੰਦਰ ਸਿੰਘ ਨੇ ਇਸ ਨੂੰ ਸ਼ਿਸ਼ਟਾਚਾਰੀ ਮੁਲਾਕਾਤ ਦੱਸਿਆ। ਕੈਪਟਨ ਅਮਰਿੰਦਰ ਤੋਂ ਇਹ ਪੁੱਛੇ ਜਾਣ ‘ਤੇ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਵੱਡੇ ਚਿਹਰੇ” ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣਗੇ ਤਾਂ ਉਨ੍ਹਾਂ ਕਿਹਾ ਕਿ ਸਮੇਂ ਦੀ ਉਡੀਕ ਕਰੋ। ਸਭ ਕੁਝ ਠੀਕ ਚੱਲ ਰਿਹਾ ਹੈ। ਲੋਕ ਬਹੁਤ ਉਤਸ਼ਾਹਿਤ ਹਨ ਅਤੇ ਸਾਡੀ ਮੈਂਬਰਸ਼ਿਪ ਮੁਹਿੰਮ ਵਧੀਆ ਚੱਲ ਰਹੀ ਹੈ। ਉਨ੍ਹਾਂ ਕਿਹਾ, “ਪ੍ਰਮਾਤਮਾ ਨੇ ਚਾਹਿਆ ਤਾਂ ਅਸੀਂ ਅਤੇ ਭਾਜਪਾ ਨਾਲ ਆਪਣੀ ਸੀਟਾਂ ਦੀ ਵੰਡ ਕਰਕੇ ਸਰਕਾਰ ਬਣਾਵਾਂਗੇ।”
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੋਈ ਤਕਰਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਛੱਡ ਦਿੱਤੀ ਸੀ। ਖੱਟਰ ਨਾਲ ਉਨ੍ਹਾਂ ਦੀ ਮੁਲਾਕਾਤ ਅਜਿਹੇ ਦਿਨ ਹੋਈ ਜਦੋਂ ਸੰਸਦ ਵੱਲੋਂ ਤਿੰਨ ਵਿਵਾਦਗ੍ਰਸਤ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ, ਜਿਨ੍ਹਾਂ ਖ਼ਿਲਾਫ਼ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ, ਨੂੰ ਪਾਸ ਕੀਤਾ ਗਿਆ ਸੀ।
ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਪੰਜਾਬ ਚੋਣਾਂ ਲਈ ਸੀਟਾਂ ਦੀ ਵੰਡ ਲਈ ਭਾਜਪਾ ਨੇਤਾਵਾਂ ਨੂੰ ਮਿਲਣਗੇ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿੱਲੀ ਜਾਣਗੇ ਅਤੇ ਉਨ੍ਹਾਂ ਨੂੰ ਜ਼ਰੂਰ ਮਿਲਣਗੇ। ਖੇਤੀ ਕਾਨੂੰਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਹੁਣ ਸਭ ਕੁਝ ਖਤਮ ਹੋ ਗਿਆ ਹੈ। ਤਿੰਨ ਬਿੱਲ (ਕਾਨੂੰਨ) ਸੰਸਦ ਦੁਆਰਾ ਰੱਦ ਕਰ ਦਿੱਤੇ ਗਏ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਕਿਸਾਨਾਂ ਦੁਆਰਾ ਉਠਾਏ ਗਏ ਛੇ ਤੋਂ ਸੱਤ ਮੁੱਦਿਆਂ ‘ਤੇ ਸਹਿਮਤ ਹੋ ਗਿਆ ਹੈ। ਇਸ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਆਪਣੀ ਪਾਰਟੀ ਦੀ ਰਜਿਸਟ੍ਰੇਸ਼ਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਉਹ ਇਸ ਬਾਰੇ ਕਿਸੇ ਵੀ ਸਮੇਂ ਜਾਣਕਾਰੀ ਦੇ ਸਕਦੇ ਹਨ।